Punjab Religion

HSGPC ਨੇ ਵੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ , ਗੁ.ਨਾਢਾ ਸਾਹਿਬ ਤੋਂ ਸ਼ੁਰੂ ਕਰੇਗੀ ਰੋਜ਼ਾਨਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ

Live broadcast of daily Gurbani will start from Gu. Nadha Sahib

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGSG ) ਦੇ ਕਾਰਜਕਾਰੀ ਜਨਰਲ ਸਕੱਤਰ ਰਮਨੀਕ ਸਿੰਘ ਨੇ ਦੱਸਿਆ,‘ਕਮੇਟੀ ਦਾ ਚਾਰਜ ਸੰਭਾਲਣ ਤੋਂ ਬਾਅਦ ਅਸੀਂ ਪਹਿਲਾ ਫੈਸਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਤੋਂ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦਾ ਹੈ, ਜੋ ਸੋਮਵਾਰ ਤੋਂ ਸ਼ੁਰੂ ਹੋਇਆ ਹੈ। ਗੁਰਬਾਣੀ ਦਾ ਹੁਣ ਵਿਸ਼ਵ ਪੰਜਾਬੀ ਟੀਵੀ ਰਾਹੀਂ ਦੁਨੀਆ ਭਰ ਦੇ 63 ਦੇਸ਼ਾਂ ਵਿੱਚ ਤੜਕੇ 2.45 ਵਜੇ ਤੋਂ ਸਵੇਰੇ 8 ਵਜੇ ਤੱਕ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਪ੍ਰਮੁੱਖ ਪਲੇਟਫਾਰਮਾਂ ‘ਤੇ ਉਪਲਬਧ ਹੈ।

ਗੁਰਬਾਣੀ ਦਾ ਪ੍ਰਸਾਰਨ ਕਮੇਟੀ ਦੇ ਸੋਸ਼ਲ ਮੀਡੀਆ ਪੇਜ ਅਤੇ ਯੂਟਿਊਬ ਚੈਨਲ ‘ਤੇ ਵੀ ਕੀਤਾ ਜਾਵੇਗਾ। ਹਾਲਾਂਕਿ ਅਧਿਕਾਰ ਐੱਚਐੱਸਜੀਐੱਮਸੀ ਕੋਲ ਰਹਿਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਦੇ ਸਿੱਧਾ ਪ੍ਰਸਾਰਨ ਲਈ 24 ਜੁਲਾਈ ਨੂੰ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ’ ਨਾਂ ਦਾ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ।