ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੇ ਸ਼ਾਨਦਾਰ ਜਿੱਤ ਹਾਸਲ ਕੀਤਾ ਹੈ। ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤੇ ਹਨ। ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਰਹੇ ਦੂਸਰੇ ਨੰਬਰ ‘ਤੇ ਆਪ ਦੇ ਪਵਨ ਕੁਮਾਰ ਟੀਨੂੰ ਤੀਸਰੇ ਨੰਬਰ ਰਹੇ ਹਨ।
ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤ ਗਏ ਹਨ। ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਨਾਲ ਹਰਾਇਆ ਹੈ।
ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਤੀਜੀ ਵਾਰ ਜਿੱਤੇ ਹਨ। ਔਜਲਾ ਨੇ 40 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਕੁਲਦੀਪ ਸਿੰਘ ਧਾਲੀਵਾਲ ਦੂਜੇ ਨੰਬਰ ‘ਤੇ ਰਹੇ ਅਤੇ ਤੀਜੇ ਨੰਬਰ ‘ਤੇ ਬੀਜੇਪੀ ਦੇ ਤਰਨਜੀਤ ਸਿੰਘ ਸੰਧੂ। ਔਜਲਾ ਨੇ ਕੁਲਦੀਪ ਧਾਲੀਵਾਲ ਨੂੰ 40301 ਵੋਟਾਂ ਨਾਲ ਹਰਾਇਆ ਹੈ।
ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 197120 ਵੋਟਾਂ ਨਾਲ ਹਰਾਇਆ ਹੈ।
ਸ੍ਰੀ ਆਨੰਦਪੁਰ ਸਾਹਿਬ ਸੀਟ ‘ਤੇ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ 10846 ਨਾਲ ਹਰਾਇਆ ਹੈ।
ਪੰਜਾਬ ਦੇ ਪਟਿਆਲਾ ਸੰਸਦੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ : ਬਲਬੀਰ ਸਿੰਘ ਨੂੰ 14831 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।
ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਜਿੱਤੇ ਹਨ। ਜਾਣਕਾਰੀ ਦੇ ਮੁਤਾਬਿਕ, ਉਨ੍ਹਾਂ ਨੂੰ ਕੁੱਲ 332591 ਵੋਟਾਂ ਮਿਲੀਆਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਨਾਲ ਹਰਾਇਆ ਹੈ।
ਫਰੀਦਕੋਟ ਲੋਕ ਸੀਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸਰਬਜੀਤ ਸਿੰਘ ਖ਼ਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ 70053 ਵੋਟਾਂ ਨਾਲ ਹਰਾਇਆ ਹੈ।
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਿੱਤ ਦਰਜ ਕੀਤੀ ਹੈ। ਬਾਦਲ ਨੇ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 50 ਹਜ਼ਾਰ ਦੇ ਕਰੀਬ ਵੋਟਾਂ ਨਾਲ ਮਾਤ ਦਿੱਤੀ ਹੈ।
ਫਿਰੋਜ਼ਪੁਰ ਦੀ ਫਸਵੀਂ ਸੀਟ ਕਾਂਗਰਸ ਨੇ 3242 ਵੋਟਾਂ ਨਾਲ ਜਿੱਤੀ। ਚੋਣ ਕਮਿਸ਼ਨ ਨੇ ਸ਼ੇਰ ਸਿੰਘ ਘੁਬਾਇਆ ਨੂੰ ਜੇਤੂ ਐਲਾਨਿਆ ਹੈ। ਸ਼ੇਰ ਸਿੰਘ ਘੁਬਾਇਆ ਨੇ ਜਗਜੀਤ ਸਿੰਘ ਕਾਕਾ ਬਰਾੜ ਨੂੰ 3242 ਨਾਲ ਹਰਾਇਆ ਹੈ।
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ ਯਾਮਿਨੀ ਗੌਤਮ ਨੂੰ ਯਾਮਿਨੀ ਗੌਤਮ 44111 ਨਾਲ ਹਰਾਇਆ ਹੈ।
ਲੁਧਿਆਣਾ ਵਿਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਇਥੇ 21,000 ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਰਵਨੀਤ ਨੂੰ 20942 ਨਾਲ ਹਰਾਇਆ ਹੈ।
ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਰਚੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ 8286 ਵੋਟਾਂ ਨਾਲ ਮਾਤ ਦਿੱਤੀ ਹੈ।