ਹਰਿਆਣਾ ਦੇ ਫ਼ਰੀਦਾਬਾਦ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਸੇਵਾਦਾਰ ਦੀ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਰੁਮਾਲਾ ਸਾਹਿਬ ਚੜ੍ਹਾਉਣ ਤੋਂ ਬਾਅਦ ਹੀ ਇਕ ਸੇਵਾਦਾਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਐਨਆਈਟੀ ਫ਼ਰੀਦਾਬਾਦ ਦੇ 5 ਨੰਬਰ ਖੇਤਰ ਵਿੱਚ ਸਥਿਤ ਗੁਰੂਘਰ ਦੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਨੇ ਦਸ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦਿਆਂ ਉੱਥੇ ਹੀ ਆਪਣੇ ਸਾਹ ਛੱਡ ਦਿੱਤੇ।
ਸੋਮਵਾਰ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਇਸ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਨੇ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਰੁਮਾਲਾ ਸਾਹਿਬ ਚੜ੍ਹਾਉਂਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਪਾਲਕੀ ‘ਤੇ ਹੀ ਬੇਹੋਸ਼ ਹੋ ਗਏ। ਉਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਿਲ ਦਾ ਦੌਰਾ ਪੈਣ ਦੀ ਗੱਲ ਆਖਦਿਆਂ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਰਸਮੀ ਸਸਕਾਰ ਕੀਤਾ ਗਿਆ ।