ਮੁਹਾਲੀ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਸ਼ੂਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ। ਜ਼ਿਮਨੀ ਚੋਣ ‘ਚ ਸਾਰੀਆਂ ਚਾਰ ਸੀਟਾਂ ‘ਤੇ ਕਰੀਬ 7 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਲਈ 831 ਪੋਲਿੰਗ ਬੂਥ ਬਣਾਏ ਗਏ ਹਨ। ਸਾਰੀਆਂ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 45 ਉਮੀਦਵਾਰ ਮੈਦਾਨ ਵਿੱਚ ਹਨ।
9 ਵਜੇ ਤੱਕ ਚਾਰ ਵਿਧਾਨ ਸਭਾ ਸੀਟਾਂ ਤੇ 8.53 ਫੀਸਦੀ ਮਤਦਾਨ ਹੋਇਆ।
ਗਿੱਦੜਬਾਹਾ ਵਿੱਚ ਸਭ ਤੋਂ ਵੱਧ 13.1 ਫੀਸਦੀ ਮਤਦਾਨ ਹੋਇਆ ਡੇਰਾ ਬਾਬਾ ਨਾਨਕ ਵਿੱਚ 9.7 ਫੀਸਦੀ ਮਤਦਾਨ ਹੋਇਆ ਬਰਨਾਲਾ ਵਿੱਚ 6.9 ਫੀਸਦੀ ਮਤਦਾਨ ਹੋਇਆ ਚੱਬੇਵਾਲ ਵਿੱਚ 4.15 ਫੀਸਦੀ ਮਤਦਾਨ ਹੋਇਆ
ਡੇਰਾ ਬਾਬਾ ਨਾਨਕ ‘ਚ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਂਗਰਸੀ ਵਰਕਰ ਨਾਲ ਕੁੱਟਮਾਰ ਕੀਤੀ ਗਈ ਹੈ। ਇਸ ਮੌਕੇ MP ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।
ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਚੋਣਾਂ ਵਿਚ ਸਮਰਥਕਾਂ ਦੀ ਆਪਸ ਵਿਚ ਝੜਪ ਹੁੰਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਉਹ ਸਿਰਫ 23 ਨਵੰਬਰ ਤੱਕ ਉਡੀਕ ਕਰਨ।
ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਤੇ ਲੋਕ ਸਭਾ ਮੈਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।
AddD
- ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਪਤਨੀ ਨਾਲ ਭੁਗਤਾਈ ਵੋਟ
- ਦੰਗਲ ਚੱਬੇਵਾਲ ਜ਼ਿਮਨੀ ਚੋਣ ਦਾ, ਵੱਡੀ ਗਿਣਤੀ 'ਚ ਲੋਕ ਵੋਟ ਪਾਉਣ ਪਹੁੰਚ ਰਹੇ ਹਨ
- ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਪਰਿਵਾਰ ਸਮੇਤ ਭੁਗਤਾਈ ਵੋਟ
- ਚੱਬੇਵਾਲ ਵਿਧਾਨ ਸਭਾ ਹਲਕੇ 'ਚ 85 ਸਾਲਾ ਬਜ਼ੁਰਗ ਔਰਤ ਪ੍ਰਕਾਸ਼ ਕੌਰ ਨੇ ਕੜਾਕੇ ਦੀ ਠੰਡ 'ਚ ਸਵੇਰੇ ਵੋਟ ਪਾਈ। ਉਹ ਪਿੰਡ ਬੋਹਣ ਦੀ ਰਹਿਣ ਵਾਲੀ ਹੈ।
- ਬਰਨਾਲਾ ਦੇ ਬੂਥ ਨੰਬਰ 85 ’ਤੇ ਵੋਟਿੰਗ 20 ਮਿੰਟ ਦੇਰੀ ਨਾਲ ਸ਼ੁਰੂ ਹੋਈ। ਮਸ਼ੀਨ ਖਰਾਬ ਹੋਣ ਕਾਰਨ ਦੇਰੀ ਹੋਈ।
- 86 ਸਾਲਾ ਅਪਾਹਜ ਵਿਅਕਤੀ ਨੇ ਆਪਣੀ ਵੋਟ ਪਾਈ
- ਡੇਰਾ ਬਾਬਾ ਨਾਨਕ ਵਿੱਚ ਵੋਟ ਪਾਉਣ ਲਈ ਕਤਾਰਾਂ ਵਿੱਚ ਖੜ੍ਹੇ ਵੋਟਰ
- ਅੰਮ੍ਰਿਤਾ ਤੇ ਰਾਜਾ ਵੜਿੰਗ ਨੇ ਗੁਰਦੁਆਰੇ ਟੇਕਿਆ ਮੱਥਾ
- ਬਰਨਾਲਾ 'ਚ 75 ਸਾਲਾ ਬਜ਼ੁਰਗ ਬਾਪੂ ਜਸਵੰਤ ਸਿੰਘ ਨੇ ਭੁਗਤਾਈ ਵੋਟ
- ਬਰਨਾਲਾ ਤੋਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੇ ਆਪਣੇ ਪਰਿਵਾਰ ਸਮੇਤ ਭੁਗਤਾਈ ਵੋਟ
- ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਭੁਗਤਾਈ ਵੋਟ।
ਸਾਰੀਆਂ ਚਾਰ ਸੀਟਾਂ 'ਤੇ 20.76% ਵੋਟਿੰਗ ਹੋਈ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਚੱਲ ਰਹੀਆਂ ਜ਼ਿਮਨੀ ਚੋਣਾਂ 'ਚ ਸਵੇਰੇ 11 ਵਜੇ ਤੱਕ 20.76 ਫੀਸਦੀ ਵੋਟਿੰਗ ਹੋ ਚੁੱਕੀ ਹੈ। ਗਿੱਦੜਬਾਹਾ ਵਿੱਚ 35 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 19.4 ਫੀਸਦੀ, ਬਰਨਾਲਾ ਵਿੱਚ 16.1 ਫੀਸਦੀ ਅਤੇ ਚੱਬੇਵਾਲ ਵਿੱਚ 12.71 ਫੀਸਦੀ ਵੋਟਾਂ ਪਈਆਂ।
escription Here