‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਲਾਜ਼ ਲਈ ਉਨ੍ਹਾਂ ਨੂੰ ਦਿੱਲੀ ਦੇ AIMS ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ 19 ਮਾਰਚ ਨੂੰ ਲੋਕ ਸਭਾ ਸਪੀਕਰ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਸੀ।
ਉੱਧਰ, ਸਿਹਤ ਮੰਤਰਾਲੇ ਦੇ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਉੱਤਰਾਖੰਡ ਦੇ ਮੁੱਖ ਸਕੱਤਰ ਨੂੰ ਕੁੰਭ ਮੇਲੇ ਵਿੱਚ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਨ ਕਰਨ ਲਈ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਿਕ 10 ਤੋਂ 20 ਤੀਰਥ ਯਾਤਰੀ ਅਤੇ ਇੰਨੇਂ ਹੀ ਸਥਾਨਕ ਲੋਕ ਰੋਜ਼ਾਨਾ ਕੋਰੋਨਾ ਦੇ ਸ਼ਿਕਾਰ ਹੋ ਰਹੇ ਹਨ। ਇਸਦੇ ਬਾਵਜੂਦ ਹਰਿਦਵਾਰ ਵਿੱਚ ਜਾਂਚ ਦੇ ਅੰਕੜੇ ਤਸੱਲੀਬਖਸ਼ ਨਹੀਂ ਹਨ। ਉਨ੍ਹਾਂ ਵੱਲੋਂ ਕੋਰੋਨਾ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਹੈ।
India
International
Punjab
ਲੋਕ ਸਭਾ ਦੇ ਸਪੀਕਰ ਨੂੰ ਵੀ ਹੋਇਆ ਕੋਰੋਨਾ, ਕੁੰਭ ਦੇ ਮੇਲੇ ਨੂੰ ਲੈ ਕੇ ਉੱਤਰਾਖੰਡ ਦੀ ਸਰਕਾਰ ਨੂੰ ਸਖ਼ਤੀ ਦੇ ਨਿਰਦੇਸ਼
- March 21, 2021

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025