‘ਦ ਖ਼ਾਲਸ ਬਿਊਰੋ : ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਪੰਜਾਬ ਪੁਲਿਸ ਨੇ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਿਸ ਨੂੰ ਕੰਬੋਜ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ, ਜਿਸ ਕਾਰਨ ਪੁਲਿਸ ਨੇ ਨੋਟਿਸ ਜਾਰੀ ਕਰਕੇ ਇਸ ਨੂੰ ਸਾਰੇ ਹਵਾਈ ਅੱਡਿਆਂ ‘ਤੇ ਭੇਜ ਕੇ ਚੌਕਸੀ ਵਧਾ ਦਿੱਤੀ ਹੈ।
ਜਿ਼ਕਰਯੋਗ ਹੈ ਕਿ ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਪਿਛਲੇ ਮਹੀਨੇ ਸੋਸ਼ਲ ਮੀਡੀਆ *ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਸੀ, ਜਿਸ ਵਿੱਚ ਉਸ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਉਪਰ ਦੋਸ਼ ਲਾਏ ਸਨ।
ਰਮੇਸ਼ ਸ਼ਰਮਾ ਨੇ ਇੱਕ ਸੂਸਾਈਡ ਨੋਟ ਵੀ ਛੱਡਿਆ ਸੀ ਜਿਸ ਵਿੱਚ ਲਿਖਿਆ ਸੀ ਕਿ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ 4 ਸਾਲ ਪਹਿਲਾਂ ਉਨ੍ਹਾਂ ਦਾ ਰੁਜ਼ਗਾਰ ਬੰਦ ਕਰਵਾਇਆ ਸੀ। ਜਿਸ ਤੋਂ ਬਾਅਦ ਉਹ ਬੇਰੁਜ਼ਗਾਰ ਹੋ ਗਏ ਸਨ। ਸੂਸਾਈਡ ਨੋਟ ਵਿਚ ਕੁਝ ਪੱਤਰਕਾਰਾਂ ਅਤੇ ਵਕੀਲਾਂ ਦਾ ਨਾਂ ਵੀ ਲਿਖਿਆ ਹੋਇਆ ਸੀ ।
ਸੀਨੀਅਰ ਪੱਤਰਕਾਰ ਨੇ ਕੀਤੀ ਖੁਦਕੁਸ਼ੀ, ਸੂਸਾਈਡ ਨੋਟ ‘ਚ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਦੱਸਿਆ ਜ਼ਿੰਮੇਵਾਰ
ਰਮੇਸ਼ ਸ਼ਰਮਾ ਵੱਲੋਂ ਲਿਖੇ ਗਏ ਸੂਸਾਈਡ ਨੋਟ ਵਿੱਚ ਪੱਤਰਕਾਰਾਂ ਅਤੇ ਪਰਿਵਾਰ ਨੂੰ ਅਪੀਲ ਕੀਤੀ ਗਈ ਸੀ ਕਿ ਜਦੋਂ ਤੱਕ ਉਨ੍ਹਾਂ ਵੱਲੋਂ ਲਿਖੇ ਗਏ ਨਾਵਾਂ ‘ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦਾ ਸਸਕਾਰ ਨਾ ਕੀਤਾ ਜਾਵੇ। ਪੁਲਿਸ ਰਮੇਸ਼ ਸ਼ਰਮਾ ਦੇ ਸੂਸਾਈਡ ਨੋਟ ਦੀ ਪੜਤਾਲ ਕਰ ਰਹੀ ਹੈ । ਆਖਿਰ ਕਿਉਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਦਾ ਨਾਂ ਲਿਖਿਆ ? ਕਿਵੇਂ 4 ਸਾਲ ਪਹਿਲਾਂ ਸਾਬਕਾ ਵਿਧਾਇਕ ਉਸ ਦੇ ਰੁਜ਼ਗਾਰ ਜਾਣ ਦੀ ਵਜ੍ਹਾ ਬਣੇ ਸਨ ?
ਹਰਦਿਆਲ ਕੰਬੋਜ਼ ਰਾਜਪੁਰਾ ਤੋਂ ਕਾਂਗਰਸ ਦੀ ਟਿਕਟ ‘ਤੇ ਲਗਾਤਾਰ ਤਿੰਨ ਵਾਰ ਵਿਧਾਇਕ ਬਣੇ ਸਨ । ਇਸ ਵਾਰ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਉਹ ਰਾਜਪੁਰਾ ਤੋਂ ਹਾਰ ਗਏ ਸਨ। ਇਕ ਵਕਤ ਹਰਦਿਆਲ ਕੰਬੋਜ਼ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਮੰਨੇ ਜਾਂਦੇ ਸਨ। ਕੁਝ ਵਕਤ ਪਹਿਲਾਂ ਮਾਨ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘੱਟ ਕੀਤੀ ਸੀ ਤਾਂ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੈਨੂੰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਬਾਅਦ ਮੁੜ ਤੋਂ ਹਰਦਿਆਲ ਕੰਬੋਜ਼ ਦੀ ਸੁਰੱਖਿਆ ਵੱਧਾ ਦਿੱਤੀ ਗਈ ਸੀ ।