Punjab

ਮਜੀਠੀਆ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ

ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨ ਸ਼ਾ ਤਸ ਕਰੀ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਮਜੀਠੀਆ ਖਿਲਾਫ਼ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਮਜੀਠੀਆ ਦੇ ਵਿਦੇਸ਼ ਭੱਜਣ ਦਾ ਡਰ ਹੋਣ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ, ਪੰਜਾਬ ਪੁਲਿਸ ਵੱਲੋਂ ਜਗ੍ਹਾ-ਜਗ੍ਹਾ ‘ਤੇ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਮਜੀਠੀਆ ਬਾਰੇ ਕੋਈ ਸੂਹ ਨਹੀਂ ਮਿਲ ਸਕੀ।