ਹਿਮਾਚਲ ਵਿਧਾਨਸਭਾ ਦੀਆਂ ਚੋਣਾਂ ਦੇ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਸੋਨੀਆ ਗਾਂਧੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ
‘ਦ ਖ਼ਾਲਸ ਬਿਊਰੋ : 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ 10 ਸਾਲ ਬਾਅਦ ਸੂਬੇ ਦੀ ਸਿਆਸਤ ਵਿੱਚ ਵਾਪਸੀ ਕੀਤੀ ਸੀ। ਚੋਣ ਜਿੱਤਣ ਤੋਂ ਬਾਅਦ ਜਦੋਂ ਆਗੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਆਈ ਤਾਂ ਕਾਂਗਰਸ ਹਾਈਕਮਾਨ ਨੇ ਬਾਜਵਾ ਦੇ ਪਿੱਠ ‘ਤੇ ਹੱਥ ਰੱਖਿਆ । ਹੁਣ ਹਿਮਾਚਲ ਚੋਣਾਂ ਦੇ ਲਈ ਪਾਰਟੀ ਪ੍ਰਧਾਨ ਸੋਨਿਆ ਗਾਂਧੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਬਾਜਵਾ ਨੂੰ ਮਿਲੀ ਹਿਮਾਚਲ ‘ਚ ਅਹਿਮ ਜ਼ਿੰਮੇਵਾਰੀ
ਇਸੇ ਸਾਲ ਦੇ ਅਖੀਰ ਵਿੱਚ ਹਿਮਾਚਲ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕਾਂਗਰਰ ਹਾਈਕਮਾਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਵਿੱਚ ਆਬਜ਼ਰਵਰ ਬਣਾਇਆ ਗਿਆ ਹੈ। ਉਨ੍ਹਾਂ ਦੇ ਨਾਲ ਸਚਿਨ ਪਾਇਲਟ ਵੀ ਹੋਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਗੇਲ ਸੀਨੀਅਰ ਆਬਜ਼ਰ ਹੋਵੇਗਾ।
ਗੁਜਰਾਤ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸੌਂਪੀ ਗਈ ਹੈ । ਉਹ ਸੀਨੀਅਰ ਆਬਜ਼ਰਵ ਹੋਣਗੇ। 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸਿਆਸਤ ਦੇ ਜਾਦੂਗਰ ਮੰਨੇ ਜਾਣ ਵਾਲੇ ਅਸ਼ੋਕ ਗਹਿਲੋਤ ਦੀ ਅਗਵਾਈ ਵਿੱਚ ਕਾਂਗਰਸ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਸੀ। ਪਾਰਟੀ ਸਿਰਫ਼ ਕੁੱਝ ਸੀਟਾਂ ਦੇ ਅੰਤਰ ਤੋਂ ਸਰਕਾਰ ਨਹੀਂ ਬਣਾ ਸਕੀ ਸੀ ਇਸੇ ਲਈ ਇਸ ਵਾਰ ਵੀ ਕਾਂਗਰਸ ਨੇ ਅਸ਼ੋਕ ਗਹਿਲੋਤ ਨੂੰ ਹੀ ਜ਼ਿੰਮੇਵਾਰੀ ਸੌਂਪੀ ਹੈ। ਗਹਿਲੋਤ ਦੇ ਨਾਲ ਛੱਤੀਸਗੜ੍ਹ ਵਿੱਚ ਮੰਤਰੀ TS ਸਿੰਘ ਦਿਓ ਅਤੇ ਮਿਲਿਨ ਦੇਓੜਾ ਨੂੰ ਆਬਜ਼ਰਵਰ ਬਣਾਇਆ ਗਿਆ ਹੈ ।