LPU ‘ਤੇ ਲੱਗੇ ਪੰਚਾਇਤੀ ਜ਼ਮੀਨ ਕਬਜ਼ਾ ਕਰਨ ਦੇ ਇਲ ਜ਼ਾਮ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਛੁਡਾਉਣ ਨੂੰ ਜ਼ੋਰਾ-ਸ਼ੋਰਾ ਨਾਲ ਪ੍ਰਚਾਰ ਰਹੀ ਹ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨਾਲ ਆਪ ਗਰਾਉਂਡ ਜ਼ੀਰੋ ‘ਤੇ ਉਤਰੇ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਚੰਡੀਗੜ੍ਹ ਨਾਲ ਲੱਗਦੇ ਮੁਲਾਂਪੁਰ ਵਿੱਚ 2 ਹਜ਼ਾਰ 822 ਏਕੜ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਛੁਡਾਇਆ ਹੈ। ਜਿੰਨਾਂ ਲੋਕਾਂ ਤੋਂ ਕਬਜ਼ਾ ਛੁਡਵਾਇਆ ਗਿਆ ਉਸ ਵਿੱਚ ਐੱਮਪੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਅਤੇ ਜਵਾਈ ਦਾ ਨਾਂ ਵੀ ਸ਼ਾਮਲ ਸੀ। ਹੁਣ ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਦਾ ਨਾਂ ਵੀ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਵਿੱਚ ਸਾਹਮਣੇ ਆ ਰਿਹਾ ਹੈ, ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਸਤਾਵੇਜ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਨੂੰ ਆਪਣੇ ਐੱਮਪੀ ਖਿਲਾਫ਼ ਕਾਰਵਾਈ ਦੀ ਚੁਣੌਤੀ ਦਿੱਤੀ ਹੈ
AAP MP ਅਸ਼ੋਕ ਮਿੱਤਲ ‘ਤੇ ਲੱਗੇ ਇਲਜ਼ਾਮ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨਿਵਰਸਿਟੀ (LPU) ਦੇ ਮਾਲਕ ਵੀ ਹਨ। ਉਨ੍ਹਾ ‘ਤੇ ਇਲਜ਼ਾਮ ਲੱਗ ਰਿਹਾ ਹੈ ਕਿ ਯੂਨਿਵਰਸਿਟੀ ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਹੈ। ਇਹ ਮੁੱਦਾ ਸਭ ਤੋਂ ਪਹਿਲਾਂ 3 ਜੂਨ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਚੁੱਕਿਆ ਗਿਆ ਸੀ। ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨ ਨੂੰ LPU ਦੇ ਕਬਜ਼ੇ ਤੋਂ ਫੌਰਨ ਖਾਲੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਸਨ ਪਰ ਜਲੰਧਰ ਅਤੇ ਕਪੂਰਥਲਾ ਵਿੱਚ ਵਿਭਾਗ ਦੇ ਅਧਿਕਾਰੀ ਇਸ ‘ਤੇ ਕਾਰਵਾਈ ਕਰਨ ਤੋਂ ਬਚ ਰਹੇ ਸਨ।
ਇਸ ਲਈ ਹੁਣ ਤੱਕ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਹੁਣ ਐਂਟੀ-ਇਨਕਰੋਚਮੈਂਟ ਸੈੱਲ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਲੰਧਰ ਤੋਂ ਕਾਰਵਾਈ ਰਿਪੋਰਟ ਮੰਗੀ ਹੈ। DDPO ਜਲੰਧਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਮੀਨੀ ਦਾ ਜਾਇਜ਼ਾ ਲਿਆ ਹੈ ਅਤੇ ਸਬੰਧਤ ਜ਼ਮੀਨ ਕਪੂਰਥਲਾ ਜ਼ਿਲ੍ਹੇ ਵਿੱਚ ਹੈ, DDPO ਕਪੂਰਥਲਾ ਹਰਜਿੰਦਰ ਸਿੰਘ ਸੰਧੂ ਮੁਤਾਬਿਕ ਉਨ੍ਹਾਂ ਨੇ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਜ਼ਮੀਨੀ ਸਥਿਤੀ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਨਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਹਰਦਾਸਪੁਰ ਵਿਖੇ ਪੰਚਾਇਤੀ ਜ਼ਮੀਨ ਦਾ ਇੱਕ ਹਿੱਸਾ LPU ਦੇ ਕਬਜ਼ੇ ਵਿੱਚ ਹੈ ਅਤੇ ਪਿੰਡ ਦੀ ਪੰਚਾਇਤ ਨੂੰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ ,ਟ੍ਰਿਬਿਊਨ ਵਿੱਚ ਛਪੀ ਖ਼ਬਰ ਮੁਤਾਬਿਕ LPU ਦੇ ਵਾਇਸ ਚਾਂਸਲਰ ਅਮਨ ਮਿੱਤਲ ਨੇ ਸਾਫ ਇਨਕਾਰ ਕੀਤਾ ਹੈ ਕਿ ਉਨ੍ਹਾਂ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਚਾਇਤੀ ਜ਼ਮੀਨ ਹਰਦਾਸਪੁਰ ਦੇ ਨੇੜਲੇ ਗੁਰਦੁਆਰੇ ਦੇ ਕਬਜ਼ੇ ਵਿੱਚ ਹੈ, ਇਹ ਕਲੈਰੀਕਲ ਗਲਤੀ ਸੀ ਕਿ ਮੁੱਖ ਦਫਤਰ ਨੇ LPU ਦੇ ਨਾਂ ਦਾ ਜ਼ਿਕਰ ਕਰਦੇ ਹੋਏ ਸਥਾਨਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਮਿੱਤਲ ਨੇ ਕਿਹਾ ਅਸੀਂ ਕਪੂਰਥਲਾ ਜ਼ਿਲ੍ਹਾ ਅਧਿਕਾਰੀਆਂ ਕੋਲ ਵੀ ਇਹ ਮਾਮਲਾ ਚੁੱਕਿਆ ਹੈ।
ਸੁਖਪਾਲ ਖਹਿਰਾ ਦੀ ਚੁਣੌਤੀ
ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ‘ਕਿ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਕੁਲਦੀਪ ਧਾਲੀਵਾਲ ਹਰਦਾਸਪੁਰ ਦੀ ਪੰਚਾਇਤ ਜ਼ਮੀਨ ਤੋਂ LPU ਦਾ ਕਬਜ਼ਾ ਹਟਾਉਣ ਦੀ ਹਿੰਮਤ ਕਰਕੇ ਵਿਖਾਉਣ। ਵੇਖ ਦੇ ਹਾਂ ਅਰਵਿੰਦ ਕੇਜਰੀਵਾਲ ਆਪਣੇ ਰਾਜ ਸਭਾ ਮੈਂਬਰ ਅਤੇ LPU ਦੇ ਮਾਲਕ ਅਸ਼ੋਕ ਮਿੱਤਲ ਖਿਲਾਫ਼ ਕਾਰਵਾਈ ਕਰਨਗੇ ਜਾਂ ਚੁੱਪ ਬੈਠੇ ਰਹਿਣਗੇ ? ।
ਇਸ ਦੇ ਨਾਲ ਖਹਿਰਾ ਨੇ ਇੱਕ ਹੋਰ ਟਵੀਟ ਕਰਦੇ ਹੋਏ ਦਸਤਾਵੇਜ਼ ਵੀ ਪੇਸ਼ ਕੀਤੀ ਅਤੇ ਲਿੱਖਿਆ ‘ਸਾਨੂੰ ਇਹ ਪਤਾ ਲੱਗਿਆ ਹੈ ਕਿ ਹਰਦਾਸਪੁਰਾ ਦੇ ਸਰਪੰਚ ਨੂੰ ਅਸ਼ੋਕ ਮਿੱਤਲ ਵੱਲੋਂ DDPO ਦੀ ਅਦਾਲਤ ਵਿੱਚ ਕੇਸ ਨਾ ਕਰਨ ਲਈ ਦਬਾਅ ਪਾਇਆ ਗਿਆ ਹੈ ਕਿ ਭਗਵੰਤ ਮਾਨ ਕਬਜ਼ੇ ਹਟਾਉਣ ਦੀ ਮੁਹਿੰਮ ਸਿਰਫ਼ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਸਿਆਸੀ ਵਿਰੋਧੀਆਂ ਤੱਕ ਹੀ ਰੱਖਣਗੇ ।