The Khalas Tv Blog India ਲਖੀਮਪੁਰ ਕਾਂਡ : ਲਖਨਊ ਦੇ IG ਨੇ ਆਸ਼ੀਸ਼ ਮਿਸ਼ਰਾ ਦੀ ਜਲਦ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ
India Punjab

ਲਖੀਮਪੁਰ ਕਾਂਡ : ਲਖਨਊ ਦੇ IG ਨੇ ਆਸ਼ੀਸ਼ ਮਿਸ਼ਰਾ ਦੀ ਜਲਦ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖਨਊ ਰੇਂਜ ਦੇ ਆਈਜੀ ਲਕਸ਼ਮੀ ਸਿੰਘ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਭਰੋਸਾ ਦਿੰਦਿਆਂ ਕਿਹਾ ਕਿ ਲਖੀਮਪੁਰ ਕਾਂਡ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਉਸਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਐੱਫਆਈਆਰ ਵਿੱਚ ਕ ਤਲ ਦੇ ਦੋਸ਼ਾਂ ਅਧੀਨ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ।

ਐੱਫਆਈਆਰ ਦੀ ਇੱਕ ਕਾਪੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਸ਼ੀਸ਼ ਮਿਸ਼ਰਾ ਨੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੋਲੀ ਚਲਾਈ ਸੀ ਅਤੇ ਉਹ ਕਿਸਾਨਾਂ ਨੂੰ ਦਰੜਨ ਵਾਲੀ ਕਾਰ ਵਿੱਚ ਵੀ ਮੌਜੂਦ ਸੀ। ਆਈਜੀ ਲਕਸ਼ਮੀ ਸਿੰਘ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਲਈ ਤਲਾਸ਼ ਜਾਰੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ ਅਤੇ ਜਾਣਕਾਰੀ ਦੀ ਜਾਂਚ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ।”

Exit mobile version