ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਹਰ ਲੀਡਰ ਵੱਲੋਂ ਆਪਣੇ ਰਾਜਨੀਤਕ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮਨੀਸ਼ਾ ਕਪੂਰ ਨੇ ਕਿਹਾ ਹੈ ਕਿ ਉਨ੍ਹਾਂ ਇਹ ਫੈਸਲਾ ਪੰਜਾਬ ਦੇ ਹਿੱਤ ਵਿੱਚ ਲਿਆ ਹੈ।
ਮਨੀਸ਼ਾ ਕਪੂਰ ਲੁਧਿਆਣਾ ਵਿੱਚ ਇੱਕ ਵੱਡਾ ਨਾਮ ਹੈ। ਉਨ੍ਹਾਂ ਦੇ ਜਾਣ ਨਾਲ ਕਾਂਗਰਸ ਨੂੰ ਨੁਕਸਾਨ ਹੋ ਸਕਦਾ ਹੈ। ਮਨੀਸ਼ਾ ਆਪਣੇ ਪਤੀ ਭਾਨੂੰ ਪ੍ਰਤਾਪ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ ਹੈ। ਮਨੀਸ਼ਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰੇਗੀ।
ਇਹ ਵੀ ਪੜ੍ਹੋ – ਕਿਸਾਨਾਂ ਦਾ ‘ਰੇਲ ਰੋਕੋ ਅੰਦੋਲਨ’ ਮੁਲਤਵੀ, ਨੌਜਵਾਨਾਂ ਦੀ ਰਿਹਾਈ ਲਈ ਨਵੀਂ ਰਣਨੀਤੀ, ਪ੍ਰੈਸ ਕਾਨਫਰੰਸ ‘ਚ ਵੱਡੇ ਐਲਾਨ