Punjab

Ludhiana : ਅਦਾਲਤ ਨੇ ਲਾਰੇਂਸ ਬਿਸ਼ਨੋਈ ਨੂੰ 14 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Ludhiana court sent Lawrence Bishnoi on 14 days police remand

Ludhiana : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਦੇ ਮਾਸਟਰਮਾਇੰਡ ਗੈਂਗਸਟਰਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਥਾਣਾ ਮਿਹਰਬਾਨ ਵਿੱਚ 2017 ਚ ਹੋਈ ਇਕ ਕਤਲ ਮਾਮਲੇ ਅੰਦਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ। ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ । ਜਿਥੇ ਮਾਣਯੋਗ ਜੱਜ ਨੇ ਉਸ ਦਾ 14 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲੇ ਕਤਲ ਕੇਸ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਮਾਨਜੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ । ਲਾਰੇਂਸ ਬਿਸ਼ਨੋਈ ਨੂੰ ਬੇਸ਼ੱਕ ਇਕ ਪੁਰਾਣੇ ਕਤਲ ਕੇਸ ਮਾਮਲੇ ਵਿਚ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ । ਜਿਸ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕ ਕੇਵਲ ਦਾ ਕੰਮ ਕਰਨ ਵਾਲੇ ਵਿਅਕਤੀ ਦਾ ਕਤਲ ਕੀਤਾ ਗਿਆ ਸੀ । ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਟਰਾਂਜ਼ਿਟ ਰਿਮਾਂਡ ਲੁਧਿਆਣਾ ਲਿਆਂਦਾ ਗਿਆ । ਜਿਥੇ ਮਾਨਯੋਗ ਅਦਾਲਤ ਦੇ ਸਾਹਮਣੇ ਪੇਸ਼ ਕਰ ਰਿਮਾਂਡ ਮੰਗਿਆ ਗਿਆ ਅਤੇ ਮਾਣਯੋਗ ਕੋਰਟ ਨੇ 12 ਅਕਤੂਬਰ ਤੱਕ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਰਾਣੇ ਕਤਲ ਕੇਸ ਮਾਮਲੇ ਵਿਚ ਲੁਧਿਆਣਾ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਮਲਾ ਅੰਨੇਵਾਹ ਗੋਲੀਆਂ ਚਲਾ ਕੇ ਕਤਲ ਕਰਨ ਦਾ ਹੈ । ਉਹਨਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ 14 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਅਤੇ ਮਾਣਯੋਗ ਅਦਾਲਤ ਵੱਲੋਂ 12 ਅਕਤੂਬਰ ਤੱਕ ਹੀ ਗੈਗਸਟਰ ਲਾਰਿਸ ਬਸਨੋਈ ਨੂੰ ਰਿਮਾਂਡ ਉਪਰ ਭੇਜਿਆ ਗਿਆ ਹੈ । ਲਾਰੈਂਸ ਬਿਸ਼ਨੋਈ ਨੂੰ 12 ਅਕਤੂਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।