‘ਦ ਖ਼ਾਲਸ ਬਿਊਰੋ :- ਪੰਜਾਬ ਦਾ ਜ਼ਿਲ੍ਹਾ ਲੁਧਿਆਣਾ ਜੋ ਕਿ ਹਾਟਸਪਾਟ ਏਰੀਆ ‘ਚੋਂ ਤੀਜੇ ਨੰਬਰ ‘ਤੇ ਚੱਲ ਰਿਹਾ ਹੈ। ਇੱਥੋ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ‘ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਜਿਲ੍ਹਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਕਾਰਨ ਡੀਸੀ, SDM, ਤੇ ਸਿਵਲ ਸਰਜਨ ਸਣੇ ਕਈ ਅਫ਼ਸਰ ਘਰਾਂ ‘ਚ ਇਕਾਂਤਵਾਸ ਹੋ ਗਏ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ ਮੁੱਢਲੇ ਲੈਬ ਟੈਸਟ ਦੌਰਾਨ ਅਮਰਜੀਤ ਸਿੰਘ ਬੈਂਸ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਕੋਰੋਨਾ ਟੈਸਟ ਲਏ ਗਏ ਸਨ ਜਿਸ ਤੋਂ ਬਾਅਦ ਬੈਂਸ ਦੇ ਰਿਪੋਰਟ ਪਾਜ਼ਿਟਿਵ ਆਈ। ਸਿਵਲ ਸਰਜਨ ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਨੇ ਵੀ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਆਪਣੇ ਆਪ ਨੂੰ ਘਰ ‘ਚ ਇਕਾਂਤਵਾਸ ਕਰ ਲਿਆ ਹੈ।