The Khalas Tv Blog India ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”
India Khetibadi Punjab

ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਇਹ ਅਲਟੀਮੇਟਮ ਜਾਰੀ ਕੀਤਾ ਹੈ।

ਦਰਅਸਲ ਇੱਕ ਸਾਲ ਵਿੱਚ ਤੀਜੀ ਵਾਰ ਟੋਲ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਮੇਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ NH-44 ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।

ਇਸ ਦੇ ਬਾਵਜੂਦ NHAI ਇਸ ਦੀਆਂ ਦਰਾਂ ਘਟਾਉਣ ਦੀ ਬਜਾਏ ਹਰ ਸਾਲ ਵਧਾ ਰਹੀ ਹੈ। ਹੁਣ ਇਸ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਰੇਟ ਘਟਾਉਣ ਦਾ ਅਲਟੀਮੇਟਮ ਦੇ ਦਿੱਤਾ ਹੈ। ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇ ਟੋਲ ਦਰਾਂ ਨਾ ਘਟਾਈਆਂ ਗਈਆਂ ਤਾਂ ਐਤਵਾਰ ਨੂੰ ਮੁਕੰਮਲ ਧਰਨਾ ਦੇ ਕੇ ਲੋਕਾਂ ਦੇ ਵਾਹਨਾਂ ਨੂੰ ਮੁਫ਼ਤ ਵਿੱਚ ਲੰਘਾਇਆ ਜਾਵੇਗਾ।

ਇਹ ਵੀ ਪੜ੍ਹੋ – ਸੁਖਬੀਰ ਬਾਦਲ ਨੇ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ ਦੇ ਮੁਖੀ ਵਜੋਂ ਹਟਾਇਆ! ਭੂੰਦੜ ਨੂੰ ਦਿੱਤੀ ਜ਼ਿੰਮੇਦਾਰੀ

Exit mobile version