ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚ ਰਹੇ ਹਨ। ਉਹ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਜੇਲ੍ਹ ’ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ’ਚ ਐਂਟਰੀ ’ਤੇ ਹੈ।
ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਹੋਣ ਵਾਲੀ ਮੀਟਿੰਗ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਹੋਵੇਗੀ। ਤਰਸੇਮ ਸਿੰਘ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 2011 ਤੋਂ ਲਟਕ ਰਹੀਆਂ ਹਨ। ਇਸ ਵਾਰ 2024 ਵਿੱਚ ਸ਼੍ਰੋਮਣੀ ਕਮੇਟੀ ਦਾ ਬਜਟ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਰੱਖਿਆ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪੰਜਾਬ ਸਰਕਾਰ ’ਤੇ ਦੋਸ਼ ਲਾ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਪੰਜਾਬ ਦੇ ਮੰਤਰੀ ਹਾਰ ਤੋਂ ਦੁਖੀ ਹਨ। ਇਸ ਲਈ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ।