The Khalas Tv Blog Punjab ਲੁਧਿਆਣਾ ਐਮਪੀ ਬਿੱਟੂ ਨਜ਼ਰਬੰਦ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
Punjab

ਲੁਧਿਆਣਾ ਐਮਪੀ ਬਿੱਟੂ ਨਜ਼ਰਬੰਦ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ

Ludhiana MP Bittu detained, heavy police force deployed outside the house

Ludhiana MP Bittu detained, heavy police force deployed outside the house

ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲੀਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਘਰੋਂ ਨਿਕਲਣ ਲੱਗਾ ਤਾਂ ਪੁਲਿਸ ਨੇ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। ਤਲਵਾੜ ਨੇ ਕਿਹਾ ਕਿ ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ। ਪਰ ਅਜਿਹੀ ਨਜ਼ਰਬੰਦੀ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜਦੋਂ ਉਹ ਬਿੱਟੂ ਦੇ ਘਰ ਪਹੁੰਚੇ ਤਾਂ 15 ਮਿੰਟ ਬਾਅਦ ਹੀ ਬਾਹਰ ਆਉਣ ਲੱਗੇ ਸਨ, ਇੰਨੇ ਵਿਚ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ।

ਦੱਸ ਦੇਈਏ ਕਿ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਰਵਨੀਤ ਸਿੰਘ ਬਿੱਟੂ ਨੇ 5 ਜਨਵਰੀ ਨੂੰ ਗ੍ਰਿਫਤਾਰੀਆਂ ਦੇਣ ਦਾ ਐਲਾਨ ਕੀਤਾ ਸੀ। ਉਸੇ ਦਿਨ ਬਿੱਟੂ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਇਸ ਮਗਰੋਂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਤਲਵਾੜ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਪਿਛਲੇ ਹਫਤੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਦੌਰਾਨ ਕਾਂਗਰਸੀ ਵਰਕਰਾਂ ਨੇ ਖੂਬ ਹੰਗਾਮਾ ਕੀਤਾ। ਹਾਲਾਂਕਿ ਅਦਾਲਤ ਵਿਚ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਮਗਰੋਂ ਐਮ.ਪੀ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਜ਼ਮਾਨਤ ਦੇ ਦਿੱਤੀ ਗਈ।

 

Exit mobile version