ਬਿਊਰੋ ਰਿਪੋਰਟ : ਲੁਧਿਆਣਾ ਦੇ ਰਾੜਾ ਸਾਹਿਬ ਗੁਰਦੁਆਰੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰਖੱਤ ਦੇ ਨਾਲ ਟਕਰਾਅ ਗਈ,ਹਾਦਸੇ ਵਿੱਚ ਸੀਨੀਅਰ ਸਕੈਂਡਰੀ ਸਕੂਲ ਦੇ 12ਵੀਂ ਦੇ ਵਿਦਿਆਰਥੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ । ਜਦਕਿ 2 ਸਾਥੀ ਬੁਰੀ ਤਰ੍ਹਾਂ ਨਾਲ ਜਖ਼ਮੀ ਹੋਏ ਹਨ । ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ ।
ਗੁਰਪ੍ਰੀਤ ਦੀ ਮੌਤ ਦਾ ਪਤਾ ਚੱਲ ਦੇ ਹੀ ਸਰਕਾਰੀ ਸਕੂਲ ਛਪਾਰ ਵੱਲੋਂ ਗੁਰਪ੍ਰੀਤ ਦੀ ਮੌਤ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ, ਸਕੂਲ ਪ੍ਰਿੰਸੀਪਲ ਅਤੇ ਹੋਰ ਸਟਾਪ ਨੇ ਦੱਸਿਆ ਕਿ ਗੁਰਪ੍ਰੀਤ ਸਕੂਲ ਦਾ ਹੁਸ਼ਿਆਰ ਵਿਦਿਆਰਥੀ ਸੀ,ਪੜਾਈ ਵਿੱਚ ਉਸ ਨੇ ਹਮੇਸ਼ਾ ਚੰਗੇ ਨੰਬਰ ਲਏ ਸਨ । ਗੁਰਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤ ਸੀ। ਗੁਰਪ੍ਰੀਤ ਨੂੰ ਭੰਗੜੇ ਦਾ ਸ਼ੌਕ ਸੀ ਅਤੇ ਸਕੂਲ ਦੀ ਭੰਗੜਾ ਟੀਮ ਦਾ ਮੈਂਬਰ ਵੀ ਸੀ । ਸਕੂਲ ਵਿੱਚ ਉਸ ਦੇ ਨਾਲ ਪੜਨ ਵਾਲੇ ਸਾਥੀਆਂ ਅਤੇ ਅਧਿਆਪਕ ਨੂੰ ਹੁਣ ਵੀ ਯਕੀਨ ਨਹੀਂ ਆ ਰਿਹਾ ਹੈ ਕਿ ਗੁਰਪ੍ਰੀਤ ਦੀ ਮੌਤ ਹੋ ਗਈ ਹੈ । ,ਗੁਰਪ੍ਰੀਤ ਦੀ ਇੱਕ ਛੋਟੀ ਭੈਣ ਵੀ ਹੈ ।
ਜਖ਼ਮੀਆਂ ਨੂੰ ਹੋਸ਼ ਨਹੀਂ ਆਇਆ ਹੈ
ਗੁਰਪ੍ਰੀਤ ਦੇ ਦੋਵੇ ਸਾਥੀਆਂ ਨੂੰ ਹੋਸ਼ ਨਹੀਂ ਆਇਆ ਹੈ,ਦੋਵੇ ਵੱਖ-ਵੱਖ ਹਸਪਤਾਲ ਵਿੱਚ ਦਾਖਲ ਹਨ,ਇੱਕ ਨੌਜਵਾਨ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੇ ਨਾਂ ਬਾਰੇ ਪਤਾ ਨਹੀਂ ਚੱਲ ਸਕਿਆ ਹੈ ।