Punjab

Live : ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਦੇ ਨਤੀਜੇ ਅੱਜ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਯਾਨੀ 23 ਜੂਨ ਨੂੰ ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਗੇੜ੍ਹ ਵਿੱਚ ਹੋਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਅਜਿਹੀ ਸਥਿਤੀ ਵਿੱਚ ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦੀ ਜਗ੍ਹਾ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜ ਸਭਾ ਜਾ ਸਕਦੇ ਹਨ।

ਕਾਂਗਰਸ ਨੇ ਇਸ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਜੀਵਨ ਗੁਪਤਾ ਭਾਜਪਾ ਦੀ ਟਿਕਟ ‘ਤੇ ਚੋਣ ਲੜ ਚੁੱਕੇ ਹਨ।

23 June 2025
07:22 AM
14 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

 ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ.) ਹਿਮਾਂਸ਼ੂ ਜੈਨ ਨੇ ਸੁਚਾਰੂ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਪ੍ਰੀਖਿਆ ਹਾਲ ਦਾ ਜਾਇਜ਼ਾ ਲਿਆ ਜਿਸ ਵਿੱਚ ਵੋਟਾਂ ਦੀ ਗਿਣਤੀ ਲਈ 14 ਟੇਬਲ ਅਤੇ ਪੋਸਟਲ ਬੈਲਟ ਅਤੇ ਇਲੈਕਟ੍ਰਾਨਿਕਲੀ ਟ੍ਰਾਂਸਮਿਟੇਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ) ਵੋਟਾਂ ਲਈ ਨਿਰਧਾਰਤ ਦੋ ਵਾਧੂ ਟੇਬਲ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਦੇ ਆਡੀਟੋਰੀਅਮ ਵਿੱਚ ਸਥਿਤ ਮੀਡੀਆ ਸੈਂਟਰ ਦਾ ਵੀ ਮੁਲਾਂਕਣ ਕੀਤਾ।

23 June 2025
08:05 AM
ਚੋਣ ਨਤੀਜੇ ਤੋਂ ਪਹਿਲਾਂ ਸੰਜੀਵ ਅਰੋੜਾ ਨੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਚੋਣ ਨਤੀਜੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਮੰਦਰ ਵਿਖੇ ਮੱਥਾ ਟੇਕਿਆ ਹੈ। 

23 June 2025
08:30 AM
ਗਿਣਤੀ ਕੇਂਦਰ 'ਤੇ 450 ਪੁਲਿਸ ਮੁਲਾਜ਼ਮ ਤਾਇਨਾਤ

ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਡੀਕੇ ਚੌਧਰੀ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਤਿੰਨ ਪਰਤੀ ਸੁਰੱਖਿਆ ਹੈ। ਸਿਰਫ਼ ਅਧਿਕਾਰਤ ਵਿਅਕਤੀ ਹੀ ਗਿਣਤੀ ਕੇਂਦਰ ਵਿੱਚ ਦਾਖਲ ਹੋ ਸਕਣਗੇ। ਲਗਭਗ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

23 June 2025
08:57 AM
ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਮੰਦਰ ’ਚ ਟੇਕਿਆ ਮੱਥਾ

ਹੈ। ਭਾਜਪਾ ਦੇ ਉਮੀਦਾਵਾਰ ਜੀਵਨ ਗੁਪਤਾ ਨੇ ਵੀ ਮੰਦਰ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ ਹੈ। ਉਨਾਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ ਕਹਿੰਦੇ ਹਨ, "ਮੈਂ ਆਪਣਾ ਸਾਰਾ ਕੰਮ ਪਰਮਾਤਮਾ ਦੇ ਆਸ਼ੀਰਵਾਦ ਨਾਲ ਸ਼ੁਰੂ ਕਰਦਾ ਹਾਂ। ਇਹ ਗਿਣਤੀ ਦਾ ਦਿਨ ਹੈ। ਮੈਂ ਭਗਵਾਨ ਸ਼ਿਵ ਦਾ ਪੈਰੋਕਾਰ ਹਾਂ, ਅਤੇ ਉਸਨੇ ਹਮੇਸ਼ਾ ਮੈਨੂੰ ਭਰਪੂਰ ਅਸੀਸ ਦਿੱਤੀ ਹੈ, ਇਸ ਲਈ ਮੈਂ ਇੱਥੇ ਮੱਥਾ ਟੇਕਿਆ। ਮੈਂ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਅੱਗੇ ਪ੍ਰਾਰਥਨਾ ਕੀਤੀ। ਉਹ ਜੋ ਵੀ ਫੈਸਲਾ ਲੈਣਗੇ, ਮੈਂ ਉਸ ਨੂੰ ਸਵੀਕਾਰ ਕਰਾਂਗਾ...।

 

23 June 2025
09:53AM
ਦੂਜਾ ਰੁਝਾਨ ਆਇਆ ਸਾਹਮਣੇ

ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। 'ਆਪ' ਉਮੀਦਵਾਰ 2482 ਵੋਟਾਂ ਨਾਲ ਅੱਗੇ ਹੈ। 'ਆਪ' ਨੂੰ 5854, ਕਾਂਗਰਸ ਨੂੰ 3372, ਭਾਜਪਾ ਨੂੰ 2796 ਅਤੇ ਅਕਾਲੀ ਦਲ ਨੂੰ 1764 ਵੋਟਾਂ ਮਿਲੀਆਂ।

23 june 2025
10:18 AM
ਤੀਜੇ ਗੇੜ੍ਹ ਵਿੱਚ ‘ਆਪ’ ਦੀ ਲੀਡ ਬਰਕਰਾਰ

ਵੋਟਾਂ ਦੀ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਹਨ। ਇਸ ਗੇੜ ਵਿਚ ਭਾਜਪਾ ਨੇ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਹੈ।

23 June 2025
10:42 AM
ਚੌਥੇ ਰਾਊਂਡ ਵਿੱਚ AAP ਦੀ ਲੀਡ ਬਰਕਰਾਰ

 ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਹਾਲਾਂਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ 7421 ਵੋਟਾਂ ਨਾਲ ਦੂਜੇ ਨੰਬਰ ’ਤੇ ਆ ਗਏ ਹਨ। ਇਸ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।