Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦਾ ਐਲਾਨ

 ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਉਪ ਚੋਣ ਦਾ ਬਿਗਲ ਵਜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਹਲਕਾ ਪੱਛਮੀ ਵਿੱਚ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਚੋਣ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਉਪ ਚੋਣ ਦੇ ਐਲਾਨ ਦੇ ਨਾਲ ਹੀ ਇੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਦੱਸ ਦੇਈਏ ਕਿ ਇਹ ਸੀਟ ਲੁਧਿਆਣਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਲੰਬੇ ਸਮੇਂ ਤੋਂ ਇੱਥੇ ਆਪਣੀ ਤਾਕਤ ਦਿਖਾ ਰਹੀਆਂ ਹਨ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦਾ ਇੰਤਜ਼ਾਰ ਕਰ ਰਹੇ ਸਨ।

ਜਾਰੀ ਕੀਤੇ ਚੋਣ ਪ੍ਰੋਗਰਾਮ ਮੁਤਾਬਕ ਚੋਣਾਂ ਲਈ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਹੋਵੇਗਾ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਕ 2 ਜੂਨ ਹੋਵੇਗੀ, ਨਾਮਜ਼ਦਗੀਆਂ ਦੀ ਪੜਤਾਲ 3 ਜੂਨ ਨੂੰ ਹੋਵੇਗੀ, ਨਾਮਜ਼ਦਗੀ ਪੱਤਰ 5 ਜੂਨ ਤੱਕ ਵਾਪਸ ਲਏ ਜਾ ਸਕਣਗੇ, ਵੋਟਾਂ 19 ਜੂਨ ਵੀਰਵਾਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਸਾਰਾ ਚੋਣ ਅਮਲ 25 ਜੂਨ ਤੱਕ ਮੁਕੰਮਲ ਹੋਵੇਗਾ

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇੱਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉੱਥੇ ਹੀ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।।