ਪੰਜਾਬ ਸਰਕਾਰ (Punjab government) ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਟਰੇਨਿੰਗ ਦੇ ਲਈ ਫਿਨਲੈਂਡ ਭੇਜਣ ਦੀ ਤਿਆਰੀ ‘ਚ ਹੈ ਅਤੇ ਇਸਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ “ਇਹ ਦੱਸਦਿਆਂ ਬੜੀ ਖੁਸ਼ੀ ਹੋ ਰਹੀ ਹੈ ਕਿ ਸਾਡੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤੇ ਹੈੱਡ ਮਾਸਟਰਾਂ ਨੂੰ ਆਈ ਆਈ ਐਮ ਅਹਿਮਦਾਬਾਦ ਭੇਜਣ ਤੋਂ ਬਾਅਦ, ਹੁਣ ਮੁਖ ਮਾਨ ਮਾਨ ਦੀ ਅਗਵਾਈ ਵਿੱਚ ਸਰਕਾਰ ਅਗਲੇ ਮਹੀਨੇ ਤੋਂ 72 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਤੁਰਕੂ ਯੂਨੀਵਰਸਿਟੀ, ਫਿਨਲੈਂਡ ਭੇਜ ਰਹੀ ਹੈ। ਇਹ ਅਧਿਆਪਕਾਂ ਦੀ ਚੋਣ ਔਨਲਾਈਨ ਹੋਵੇਗੀ ਅਤੇ ਹਰੇਕ ਬਿਨੈਕਾਰ ਅਧਿਆਪਕ ਕੋਲ 10 ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੀ ਸਿਫਾਰਸ਼ ਹੋਣੀ ਚਾਹੀਦੀ ਹੈ।
Happy to share that after sending our Principals to Singapore and Head Masters to IIM Ahmedabad, now under the leadership of @BhagwantMann Ji, the government is sending 72 Primary Cadre teachers to the University of Turku, Finland, starting next month. Selection will be online,…
— Harjot Singh Bains (@harjotbains) September 24, 2024
ਇਸ ਤੋ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲੈਣ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਭੇਜਿਆ ਗਿਆ ਸੀ। ਪੰਜਾਬ ਸਰਕਾਰ ਨੇ ਉਮੀਦ ਜਤਾਈ ਸੀ ਕਿ ਇਹ ਸਿਖਲਾਈ ਨਾ ਸਿਰਫ਼ ਸੂਬੇ ਦੀ ਸਕੂਲੀ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਏਗੀ, ਸਗੋਂ ਨਤੀਜਿਆਂ ਵਿੱਚ ਵੀ ਸੁਧਾਰ ਕਰੇਗੀ। ਸੂਬਾ ਸਰਕਾਰ ਪੰਜਾਬ ਦੇ ਸਿੱਖਿਆ ਮਾਡਲ ਨੂੰ ਮਿਸਾਲ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।