ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਨਿੱਤ ਦਿਨ ਕੋਈ ਨਾ ਕੋਈ ਲੀਡਰ ਪਾਰਟੀ ਬਦਲ ਰਿਹਾ ਹੈ। ਪੰਜਾਬ ਦੇ ਸਾਬਕਾ ਮੰਤਰੀ ਮਦਨ ਮੋਹਣ ਮਿੱਤਲ (Madan Mohan Mittal) ਅਕਾਲੀ ਦਲ ਨੂੰ ਛੱਡ ਕੇ ਦੁਬਾਰਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਮਦਨ ਮੋਹਣ ਮਿੱਤਲ ਅੱਜ ਸ਼ਾਮ 5.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚ ਕੇ ਭਾਜਪਾ ‘ਚ ਸ਼ਾਮਲ ਹੋਣਗੇ। ਭਾਜਪਾ ਤੋਂ ਨਾਰਾਜ਼ ਹੋ ਕੇ ਉਹ ਕੁਝ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਮਦਨ ਮੋਹਣ ਮਿੱਤਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਟਿਕਟ ਨਹੀਂ ਦਿੱਤੀ ਸੀ। ਇਸ ਕਾਰਨ ਉਹ ਪਾਰਟੀ ਆਗੂਆਂ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਵੀ ਕੀਤਾ ਗਿਆ।
ਇਸ ਤੋਂ ਪਹਿਲਾ ਮਦਨ ਮੋਹਣ ਮਿੱਤਲ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਅਕਾਲੀ ਭਾਜਪਾ ਸਰਕਾਰ ਸਮੇਂ ਕੈਬਨਿਟ ਮੰਤਰੀ ਵੀ ਰਹੇ ਹਨ।
ਇਹ ਵੀ ਪੜ੍ਹੋ – ਆਮ ਆਦਮੀ ਪਾਰਟੀ ਨੂੰ ਮਿਲਿਆ ਬਲ, ਕੁਲਬੀਰ ਵਿਸ਼ਟ ‘ਆਪ’ ‘ਚ ਹੋਇਆ ਸ਼ਾਮਲ