ਸ੍ਰੀ ਮੁਕਤਸਰ ਸਾਹਿਬ ਵਿੱਚ ਕੱਲ੍ਹ ਤੋਂ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗ਼ਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ। ਇਸ ਲੜਾਈ ਤੋਂ ਬਾਅਦ ਖਿਦਰਾਣੇ ਦਾ ਨਾਮ ਮੁਕਤਸਰ ਜਾਂ ਮੁਕਤੀ ਦਾ ਤਲਾਬ ਪੈ ਗਿਆ।
ਦੇਸ਼-ਵਿਦੇਸ਼ ਤੋਂ ਸੰਗਤਾਂ ਉਸ ਅਸਥਾਨ ‘ਤੇ ਪੁੱਜਣਗੀਆਂ ਜਿੱਥੇ ਦਸਮ ਪਾਤਸ਼ਾਹ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਕੇ ਝੀਲ ‘ਚ ਇਸ਼ਨਾਨ ਕੀਤਾ ਸੀ। ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਇਸ ਮੇਲੇ ਵਿੱਚ 5 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਮਾਘੀ ਮੇਲੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਸਥਾਨਕ ਪੁਲਿਸ ਨੇ ਸ਼ਹਿਰ ਨੂੰ 7 ਜ਼ੋਨਾਂ ਵਿੱਚ ਵੰਡਿਆ ਹੈ ਅਤੇ ਇੱਥੇ 4500 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ ਵਿਚ 13 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਜਾਂਦਾ ਹੈ। 14 ਜਨਵਰੀ ਨੂੰ ਦੀਵਾਨ ਸਜਾਏ ਜਾਂਦੇ ਹਨ ਤੇ ਮਾਘੀ ਵਾਲੇ ਦਿਨ 15ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਜਾਂਦਾ ਹੈ ਤੇ ਨਗਰ ਕੀਰਤਨ ਸਜਾਉਣ ਦੇ ਨਾਲ ਹੀ ਮੇਲੇ ਦੀ ਰਵਾਇਤੀ ਤੌਰ ‘ਤੇ ਸਮਾਪਤੀ ਹੋ ਜਾਂਦੀ ਹੈ। ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸ਼ਹਿਰ ਤੋਂ ਬਾਹਰ ਜਾਣ ਵਾਲੇ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਵਾਹਨਾਂ ਨੂੰ ਸ਼ਹਿਰ ਤੋਂ ਲੰਘਣ ਦੀ ਬਜਾਏ ਬਾਈਪਾਸ ਭੇਜਿਆ ਜਾਵੇਗਾ।
ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ ਇਸ ਲਈ ਸ਼ਹਿਰ ਤੋਂ ਬਾਹਰ ਜਾਣ ਵਾਲੀ ਟਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ। ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਵਾਹਨਾਂ ਨੂੰ ਸ਼ਹਿਰ ਵਿੱਚੋਂ ਲੰਘਣ ਦੀ ਬਜਾਏ ਨਵੇਂ ਬਾਈਪਾਸ ਰਾਹੀਂ ਭੇਜਿਆ ਜਾਵੇਗਾ। ਜਲਾਲਾਬਾਦ ਅਤੇ ਗੁਰੂਹਰਸਹਾਏ ਰੋਡ ਤੋਂ ਮਲੋਟ ਬਠਿੰਡਾ ਨੂੰ ਜਾਣ ਲਈ ਸੋਹਣੇਵਾਲਾ ਤੋਂ ਪਿੰਡ ਬਧਾਈ ਨੂੰ ਜਾਣ ਵਾਲੀ ਸੜਕ ਗੋਬਿੰਦ ਨਗਰੀ, ਯਾਦਗਾਰੀ ਗੇਟ ਨੇੜੇ ਅਬੋਹਰ ਰੋਡ ਤੋਂ ਪਿੰਡ ਗੋਨਿਆਣਾ, ਨਵਾਂ ਬਾਈਪਾਸ ਸੈਨਿਕ ਰੈਸਟ ਹਾਊਸ ਤੋਂ ਯਾਦਗਰੀ ਗੇਟ ਵੱਲ ਮੋੜ ਦਿੱਤੀ ਗਈ ਹੈ।