The Khalas Tv Blog Khetibadi ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂ-ਪੰਚਾਇਤ ਸ਼ੁਰੂ
Khetibadi Punjab

ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂ-ਪੰਚਾਇਤ ਸ਼ੁਰੂ

ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਖਨੌਰੀ ਬਾਰਡਰ ’ਤੇ ਲੋਕ ਭਾਰੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਮਹਾਂ-ਪੰਚਾਇਤ ਦੇ ਜ਼ਰੀਏ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਕਿਸਾਨ ਮੋਰਚੇ ਵੱਲੋਂ 2 ਲੱਖ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਹਾਂ ਪੰਚਾਇਤ ਵਿੱਚ ਧਾਰਮਿਕ, ਸਿਆਸੀ, ਕਲਾਕਾਰ ਅਤੇ ਸਮਾਜਿਕ ਸ਼ਖਸੀਅਤਾਂ ਪਹੁੰਚਣਗੀਆਂ।

Exit mobile version