Khetibadi Punjab

ਖਨੌਰੀ ਬਾਰਡਰ ’ਤੇ 4 ਜਨਵਰੀ ਨੂੰ ਹੋਵੇਗੀ ਮਹਾਂ ਪੰਚਾਇਤ, ਕਿਸਾਨ ਆਗੂਆਂ ਨੇ ਕੀਤਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 33 ਦਿਨਾਂ ਤੋਂ ਲਗਾਤਾਰ ਮਰਨ ਵਰਤ ’ਤੇ ਬੈਠੇ ਹੋਏ ਹਨ। ਇਸ ਦੌਰਾਨ ਉਨ੍ਹਾਂ ਦੀ ਸਥਿਤੀ ਕਾਫੀ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੇ ਸੁਨੇਹਾ ਦਿੱਤਾ ਹੈ ਕਿ ਸਾਰੇ ਦੇਸ਼ ਦੇ ਲੋਕਾਂ ਨੂੰ ਖਨੌਰੀ ਪਹੁੰਚਣ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਨੇ ਇੱਛਾ ਜਤਾਈ ਹੈ ਕਿ ਉਹ ਸਾਰੇ ਦੇਸ਼ ਦੇ ਕਿਸਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਅਤੇ ਉਹ ਕੁਝ ਕ ਸਮਾਂ ਸੰਬੋਧਨ ਕਰਨਗੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਖਨੌਰੀ ਬਾਰਡਰ ’ਤੇ ਮਹਾ ਪੰਚਾਇਤ ਕਰਨ ਦਾ ਐਲਾਨ ਕੀਤਾ ਹੈ।