ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੋਣ ਪ੍ਰਚਾਰ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਰੂਰ ਦੇ ਪਿੰਡ ਲੱਡਾ ਵਿੱਚ ਸੁਖਪਾਲ ਸਿੰਘ ਖਹਿਰਾ ਸੰਬਧਨ ਕਰ ਰਹੇ ਸਨ ਤਾਂ ਇੱਕ ਮਹੰਤ ਵੱਲੋਂ ਆ ਕੇ ਖਹਿਰਾ ਦੀ ਚੋਣ ਮੀਟਿੰਗ ਵਿੱਚ ਪਿੰਡ ਦੇ ਸਰਪੰਚ ਮਿੱਠੂ ਖਿਲਾਫ ਖਹਿਰਾ ਨੂੰ ਸ਼ਿਕਾਇਤ ਕਰਨੀ ਚਾਹੀ ਪਰ ਉੱਥੇ ਮੌਜੂਦ ਸਰਪੰਚ ਅਤੇ ਉਸਦੇ ਸਾਥੀਆਂ ਨੇ ਮਹੰਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਮਹੰਤ ਸਿਮਰਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਪੰਚ ਮਿੱਠੂ ਵੱਲੋਂ ਉਸ ਨਾਲ ਲੱਖਾਂ ਦੀ ਠੱਗੀ ਮਾਰੀ ਗਈ ਹੈ, ਜਿਸ ਦੀ ਉਹ ਸ਼ਿਕਾਇਤ ਸੁਖਪਾਲ ਸਿੰਘ ਖਹਿਰਾ ਨੂੰ ਕਰਨ ਲਈ ਆਏ ਸਨ, ਪਰ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਮੇਰੇ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਮੇਰੇ ਕੱਪੜੇ ਤੱਕ ਪਾੜ ਦਿੱਤੇ ਗਏ ਅਤੇ ਮੇਰੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਮਹੰਤ ਸਿਮਰਨ ਵੱਲੋਂ ਕੁੱਟਮਾਰ ਕਰਨ ਵਾਲਿਆ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ – ਸੜਕ ਹਾਦਸੇ ‘ਚ ਬੱਚੀ ਦੀ ਹੋਈ ਮੌਤ, ਮਾਂ ਦਾ ਹੋਇਆ ਬਚਾਅ