ਬਿਊਰੋ ਰਿਪੋਰਟ: ਅੱਜ ਬੁੱਧਵਾਰ ਨੂੰ ਕੁੱਕੜ ਪਿੰਡ, ਜਲੰਧਰ ਵਿੱਚ “ਜ਼ਮੀਨ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ” ਕਿਸਾਨ ਮਹਾਂਪੰਚਾਇਤ ਹੋਈ ਜਿਸ ਵਿੱਚ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਰੀ ਮੀਂਹ ਦੇ ਬਾਵਜੂਦ ਸ਼ਮੂਲੀਅਤ ਕੀਤੀ। ਮਹਾਂਪੰਚਾਇਤ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਨੇ “ਲੈਂਡ ਪੂਲਿੰਗ ਪਾਲਿਸੀ” ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਹੈ, ਪ੍ਰੀਪੇਡ/ਸਮਾਰਟ ਬਿਜਲੀ ਮੀਟਰ ਕਿਸਾਨ-ਮਜ਼ਦੂਰ ਵਿਰੋਧੀ ਕਦਮ ਹਨ, ਜ਼ਮੀਨ ਹੜੱਪਣ ਲਈ 2013 ਦੇ ਭੂਮੀ ਅਧਿਗ੍ਰਹਿਣ ਕਨੂੰਨ ਨੂੰ ਨਾ ਲਾਗੂ ਕਰਕੇ, “ਵਿਕਾਸ” ਦੇ ਨਾਂ ‘ਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ।
ਮਹਾਂਪੰਚਾਇਤ ਨੇ ਇਕਮੱਤ ਨਾਲ ਹੇਠਲੇ ਮਤੇ ਪਾਸ ਕੀਤੇ:
ਕਿਸਾਨ ਮਜ਼ਦੂਰ ਮੋਰਚਾ ਦੇ ਮਤੇ-
- ਕੋਈ ਵੀ ਕਿਸਾਨ ਆਪਣੀ ਖੇਤੀਬਾੜੀ ਜ਼ਮੀਨ ਕਿਸੇ ਵੀ ਕੀਮਤ ’ਤੇ ਨਾ ਵੇਚੇ।
- ਪੰਜਾਬ ਸਰਕਾਰ ਤੁਰੰਤ ਸਾਰੇ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 70,000 ਰੁਪਏ ਪ੍ਰਤੀ ਏਕੜ ਦਾ ਇਨਸਾਫ਼ੀ ਮੁਆਵਜ਼ਾ ਦੇਵੇ, ਹੜ੍ਹ ਪ੍ਰਭਾਵਿਤ ਮਜ਼ਦੂਰਾਂ ਨੂੰ ਵੀ 7,000 ਰੁਪਏ ਮੁਆਵਜ਼ਾ ਦਿੱਤਾ ਜਾਵੇ, ਜੋ ਕਿ ਕਿਸਾਨਾਂ ਨੂੰ ਦਿੱਤੇ ਮੁਆਵਜ਼ੇ ਦਾ 10% ਹੈ। ਹੜ੍ਹ ਕਾਰਨ ਘਰਾਂ, ਪਸ਼ੂਆਂ ਅਤੇ ਸੰਪਤੀ ਨੂੰ ਹੋਏ ਨੁਕਸਾਨ ਦਾ ਵੀ ਵਾਜਬ ਮੁਆਵਜ਼ਾ ਦਿੱਤਾ ਜਾਵੇ।
- ਪੰਜਾਬ ਵਿੱਚ ਪ੍ਰੀਪੇਡ/ਸਮਾਰਟ ਮੀਟਰ ਲਗਾਉਣ ਦੀ ਯੋਜਨਾ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਭਗਵੰਤ ਮਾਨ ਸਰਕਾਰ ਤੁਰੰਤ ਪ੍ਰੀਪੇਡ/ਸਮਾਰਟ ਮੀਟਰ ਲਗਾਉਣੇ ਬੰਦ ਕਰੇ। ਪੰਜਾਬ ਸਟੇਟ ਬਿਜਲੀ ਬੋਰਡ ਦੇ ਨਿੱਜੀਕਰਨ ਦੀ ਯੋਜਨਾ ਅੱਗੇ ਨਹੀਂ ਵਧਣ ਦਿੱਤੀ ਜਾਵੇਗੀ।
- ਪਿਛਲੇ ਸਾਲ ਦੇ ਗੰਨੇ ਦੇ ਕਿਸਾਨਾਂ ਦੇ ਲੰਬੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਗੰਨੇ ਦਾ ਰੇਟ ਵਧਾ ਕੇ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।
ਆਗੂਆਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਬਿਜਲੀ ਨਿਜੀਕਰਨ ਦੀ ਨੀਯਤ ਨਾਲ ਲਗਾਏ ਜਾ ਰਹੇ ਹਨ ਇਹਨਾਂ ਖਿਲਾਫ ਵੱਡੇ ਐਲਾਨ ਕੀਤੇ ਜਾਣਗੇ। ਅੱਜ ਦੇ ਇੱਕਠ ਵਿਚ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਤੋਂ ਸੁਖਜੀਤ ਸਿੰਘ ਹਰਦੋਝੰਡੇ, ਕਿਸਾਨ ਸੰਘਰਸ਼ ਕਮੇਟੀ ਤੋਂ ਇੰਦਰਜੀਤ ਸਿੰਘ ਕੋਟਬੁੱਢਾ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਰਵਣ ਸਿੰਘ ਪੰਧੇਰ, ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ ਦਵਾਬਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਤੋਂ ਜਸਵਿੰਦਰ ਸਿੰਘ ਲੋਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਬੀਬੀ ਸੁਖਵਿੰਦਰ ਕੌਰ, ਕਿਸਾਨ ਮਜ਼ਦੂਰ ਮੋਰਚਾ ਪੰਜਾਬ ਤੋਂ ਸੂਬਾ ਪ੍ਰਧਾਨ ਮਲਕੀਤ ਸਿੰਘ ਅਤੇ ਜਗਤਾਰ ਸਿੰਘ, ਭਾਰਤੀ ਕਿਸਾਨ ਯੂਨੀਅਨ ਭਟੇਟੀ ਕਲਾ ਸੂਬਾ ਪ੍ਰਧਾਨ ਜੰਗ ਸਿੰਘ ਅਤੇ ਗੁਰਧਿਆਨ ਸਿੰਘ, ਪ੍ਰੋਗਰੈਸਿਵ ਫਾਰਮਰ ਫ਼ਰੰਟ ਤੋਂ ਗੁਰਅਮਨੀਤ ਸਿੰਘ ਮਾਂਗਟ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤੋਂ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਬਲਕਾਰ ਸਿੰਘ ਬੈਂਸ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜਗਦੇਵ ਸਿੰਘ ਲਲਤੋਂ, ਨੋਜਵਾਨ ਕਿਸਾਨ ਮਜ਼ਦੂਰ ਕਮੇਟੀ ਸ਼ਹੀਦਾ ਤੋਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਭੋਗਪੁਰ, ਬੀ ਕੇ ਯੂ ਸ਼ਹੀਦ ਭਗਤ ਸਿੰਘ ਤੋਂ ਸੂਬਾ ਪ੍ਰਧਾਨ ਅਮਰਜੀਤ ਸਿੰਘ ਮੋਹੜੀ ਅਤੇ ਅਸ਼ੋਕ ਬੁਲਾਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਸੂਬਾ ਪ੍ਰਧਾਨ ਲੱਖਾ ਸਿੰਘ, ਕਿਸਾਨ ਮਜ਼ਦੂਰ ਯੂਨੀਅਨ ਹਿੱਤਕਾਰੀ ਸਭਾ ਤੋਂ ਓਂਕਾਰ ਸਿੰਘ ਪੁਰਾਣਾ ਭੰਗਾਲਾ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਿਰ ਰਹੇ।