ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਸ਼ਨੀਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਖਾਪੋਲੀ ਇਲਾਕੇ ਵਿੱਚ ਇੱਕ ਬੱਸ ਸੜਕ ਤੋਂ ਉਤਰ ਕੇ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਬੱਸ ‘ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਹੈ ਕਿ ਬਚਾਅ ਕਾਰਜ ਜਾਰੀ ਹੈ।
ਪੁਲਿਸ ਮੁਤਾਬਕ ਪ੍ਰਾਈਵੇਟ ਬੱਸ ਪੁਣੇ ਤੋਂ ਮੁੰਬਈ ਜਾ ਰਹੀ ਸੀ। ਮੁੰਬਈ-ਪੁਣੇ ਹਾਈਵੇਅ ‘ਤੇ ਸ਼ਿੰਗਰੋਬਾ ਮੰਦਰ ਨੇੜੇ ਇਹ ਕੰਟਰੋਲ ਗੁਆ ਬੈਠੀ ਅਤੇ ਸੜਕ ਤੋਂ ਦੂਰ ਖੱਡ ‘ਚ ਜਾ ਡਿੱਗੀ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬਚਾਅ ਕਰਮਚਾਰੀ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ‘ਚ ਪਹੁੰਚਾਉਣ ਦਾ ਕੰਮ ਜਾਰੀ ਰੱਖ ਰਹੇ ਹਨ।
#UPDATE | Maharashtra: 12 people died & more than 25 injured after a bus fell into a ditch in Raigad's Khopoli area. Rescue operations underway: Raigad SP
— ANI (@ANI) April 15, 2023
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪੁਰਾਣੇ ਮੁੰਬਈ-ਪੁਣੇ ਹਾਈਵੇਅ ‘ਤੇ ਬੱਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਨੇ ਰਾਏਗੜ੍ਹ ਦੇ ਕਲੈਕਟਰ ਅਤੇ ਐਸਪੀ ਅਤੇ ਬਚਾਅ ਕਾਰਜ ਵਿੱਚ ਲੱਗੀ ਟੀਮ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਜ਼ਖਮੀਆਂ ਦਾ ਸਰਕਾਰੀ ਹਸਪਤਾਲ ‘ਚ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ।