The Khalas Tv Blog Punjab ਮਹਿੰਦਰ ਭਗਤ ਨੇ ਸਹੁੰ ਚੁੱਕਣ ਤੋਂ ਬਾਅਦ ਦਿੱਤਾ ਪਹਿਲਾਂ ਬਿਆਨ, ਇਹ ਕੰਮ ਕਰਨ ਦੀ ਕਹੀ ਗੱਲ੍ਹ
Punjab

ਮਹਿੰਦਰ ਭਗਤ ਨੇ ਸਹੁੰ ਚੁੱਕਣ ਤੋਂ ਬਾਅਦ ਦਿੱਤਾ ਪਹਿਲਾਂ ਬਿਆਨ, ਇਹ ਕੰਮ ਕਰਨ ਦੀ ਕਹੀ ਗੱਲ੍ਹ

ਜਲੰਧਰ ਪੱਛਮੀ ਚੋਣ ਜਿੱਤੇ ਮਹਿੰਦਰ ਭਗਤ ਨੇ ਅੱਜ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਪੂਰੀ ਆਮ ਆਦਮੀ ਪਾਰਟੀ ਅਤੇ ਆਪਣੇ ਵਰਕਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਬਦੌਲਤ ਉਹ ਚੋਣ ਜਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਲੈਕਸ਼ਨ ਮੌਕੇ ਮਹਿਸੂਸ ਕੀਤਾ ਕਿ ਸੀਵਰੇਜ਼, ਵਾਟਰ ਸਪਲਾਈ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਆਦੀ ਸਹੂਲਤਾਂ ਦੀ ਲੋਕਾਂ ਨੂੰ ਅਜੇ ਵੀ ਤੰਗੀ ਹੈ, ਉਹ ਸਭ ਤੋਂ ਪਹਿਲਾਂ ਇਨ੍ਹਾਂ ਵੱਲ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬਣਾਉਣਾ ਪਾਰਟੀ ਦਾ ਫੈਸਲਾ ਹੈ। ਉਹ ਪਾਰਟੀ ਦੇ ਸਿਪਾਹੀ ਹਨ, ਜੇਕਰ ਪਾਰਟੀ ਉਨ੍ਹਾਂ ਨੂੰ ਕੋਈ ਮੌਕਾ ਦਿੰਦੀ ਹੈ ਤਾਂ ਉਹ ਹਰ ਜਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾ ਨੇ ਪਰਿਵਾਰ ਦਾ ਧੰਨਵਾਦ ਕਰਦੇ ਹਨ, ਜਿਨ੍ਹਾ ਨੇ ਪੂਰੇ ਪਰਿਵਾਰ ਸਮੇਤ ਉਨ੍ਹਾਂ ਦਾ ਸਾਥ ਦਿੱਤਾ।

ਇਹ ਵੀ ਪੜ੍ਹੋ –  ਪੰਜਾਬ ‘ਚ ਮੁਸਲਮਾਨ ਆਗੂ ‘ਤੇ ਜਾਨਲੇਵਾ ਹਮਲਾ ! 30 ਲੋਕਾਂ ਨੇ ਮਿਲ ਕੇ ਬੁਰੀ ਤਰ੍ਹਾਂ ਜ਼ਖਮੀ ਕੀਤਾ

 

Exit mobile version