Punjab

ਮਹਿੰਦਰ ਭਗਤ ਦੇ ਪਿਤਾ ਨੇ ਲਿਆ ਯੂ ਟਰਨ, ਦਿੱਤਾ ਵੱਡਾ ਬਿਆਨ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਲੜ ਰਹੇ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪਿਤਾ ਚੂਨੀ ਲਾਲ ਭਗਤ ਨਹਜੋ ਭਾਜਪਾ ਨਾਲ ਸਬੰਧ ਰੱਖਦੇ ਸਨ ਉਨ੍ਹਾਂ ਕਿਹਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਨਹੀਂ ਰੱਖਦੇ ਉਹ ਕਿਸੇ ਵੀ ਪਾਰਟੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਭਾਜਪਾ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਹਿੰਦਰ ਭਗਤ ਨੂੰ ਆਸ਼ੀਰਵਾਦ ਜ਼ਰੂਰ ਦਿੱਤਾ ਹੈ ਅਤੇ ਉਹ ਚੋਣ ਜਿੱਤ ਕੇ ਅੱਗੇ ਵਧਣ।

ਦੱਸ ਦੇਈਏ ਕਿ ਮਹਿੰਦਰ ਭਗਤ ਦੇ ਪਿਤਾ ਚੂਨੀ ਲਾਲ ਭਗਤ ਭਾਜਪਾ ਵੱਲੋਂ ਚੋਣ ਲੜਦੇ ਰਹੇ ਹਨ ਅਤੇ ਇਸ ਹਲਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ –  ਪਾਕਿਸਤਾਨ ਤੋਂ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਆਈ ਇਹ ਖ਼ਬਰ, ਭਾਰਤ ਵੀ ਜਲਦੀ ਕਰੇ ਇਹ ਕੰਮ