The Khalas Tv Blog Punjab ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ
Punjab

ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਜਲੰਧਰ : ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਦੇਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।

ਜਸਪਾਲ ਦੇ ਸਿਰ ਵਿੱਚ ਗੋਲੀ ਲੱਗੀ ਸੀ

ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲੀਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ।

ਮਾਮਲੇ ‘ਚ 6 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ

ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

Exit mobile version