Punjab

ਐੱਸਐਈਟੀ ਅੱਗੇ ਪੇਸ਼ ਹੋਏ ਮਜੀਠੀਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ  ਮਜੀਠੀਆ ਅੱਜ ਫਿਰ ਤੋਂ ਐੱਸਆਈਟੀ ਸਾਹਮਣੇ ਨ ਸ਼ਾ ਤਸ ਕਰੀ ਮਾ ਮਲੇ ਵਿੱਚ ਪੇਸ਼ ਹੋਏ ਹਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਦੱਸ ਦਈਏ ਕਿ ਮਜੀਠੀਆ ਖਿਲਾਫ ਐਨਡੀਪੀਐਸ  ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਮੁਹਾਲੀ ਦੀ ਅਦਾਲਤ ਵੱਲੋਂ ਉਹਨਾਂ ਦੀ ਜਮਾਨਤ ਅਰਜੀ ਰੱਦ ਹੋਣ ਤੋਂ ਬਾਅਦ ਹਾਈਕੋਰਟ ਵੱਲੋਂ ਉਹਨਾਂ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਦੀਆਂ ਸ਼ਰਤਾਂ ਸਮੇਤ ਅਗਾਊਂ ਜ਼ਮਾਨਤ ਮਿਲੀ ਹੋਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਜੀਠੀਆ ਕੇਸ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਮੁਹਾਲੀ ਪੁਲਿਸ ਵੱਲੋਂ ਮਜੀਠੀਆ ਦੇ ਕੇਸ ਦੀ ਸੁਣਵਾਈ ਮੌਕੇ ਪੁੱਛਗਿੱਛ ਰਿਪੋਰਟ ਪੇਸ਼ ਕੀਤੀ ਜਾਵੇਗੀ। ਦੱਸ ਦਈਏ ਕਿ ਭਲਕ ਨੂੰ ਪੇਸ਼ਗੀ ਜ਼ਮਾਨਤ ‘ਤੇ ਵੀ ਫੈਸਲਾ ਹੋਵੇਗਾ।