The Khalas Tv Blog Punjab ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ
Punjab

ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਫਿਰ ਤੋਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਵੇਰਵੇ ਮੰਗ ਲਏ ਹਨ।

ਐਨਫੋਰਸਮੈਂਟ ਡਾਇਰੈਕਟੋਰੇਟ ਨੇ SIT ਅਤੇ ਪੰਜਾਬ ਦੀ ਪੁਲਿਸ ਤੋਂ ਜਾਣਕਾਰੀ ਮੰਗੀ ਹੈ। ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਕਹਿ ਰਹੇ ਸੀ ਕਿ ਭਗਵੰਤ ਮਾਨ ਸਰਕਾਰ ਜਾਣ ਬੁੱਝ ਕੇ ਮੰਤਰੀ ਤੇ ਉਹਨਾਂ ਦੀ ਪਤਨੀ ਨੂੰ ਕਲੀਨ ਚਿੱਟ ਦੇਣਾ ਚਾਹੁੰਦੀ ਹੈ। ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨੇ ਹੀ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ। ਹੁਣ ਮਹਿਲਾ ਇੰਸਪੈਕਟਰ ’ਤੇ ਵੀ ਦਬਾਅ ਬਣਾਇਆ ਜਾ ਰਿਹਾ।

ਮਜੀਠੀਆ ਨੇ ਕਿਹਾ ਕੀ ਇਹ ਸਾਈਬਰ ਮਾਮਲੇ ਦਾ ਕੇਸ 100 ਕਰੋੜ ਤੱਕ ਸੀਮਤ ਨਹੀਂ ਹੈ। ਇਸ ਵਿੱਚ ਰੋਪੜ ਦੇ SSP ਵਿਵੇਕਸ਼ੀਲ ਸੋਨੀ ਦੀ ਵੀ ਸ਼ਮੂਲੀਅਤ ਹੈ ਅਤੇ ਇਹ ਮਾਮਲਾ 500 ਕਰੋੜ ਦਾ ਹੈ। ਜਿਸ ਵਿੱਚ ਮਾਈਨਿੰਗ ਦਾ ਪੈਸਾ ਵੀ ਸ਼ਾਮਿਲ ਹੈ। ਮੋਹਾਲੀ ਵਾਲੇ ਕਾਲ ਸੈਂਟਰ ਦਾ ਕੁਝ ਕੰਮ ਨੰਗਲ ਤੋਂ ਵੀ ਕੀਤਾ ਜਾਂਦਾ ਸੀ। ਰੋਪੜ ਦੇ SSP ਵਿਵੇਕਸ਼ੀਲ ਸੋਨੀ ਦੇ ਮੰਤਰੀ ਹਰਜੋਤ ਬੈਂਸ ਨਾਲ ਸਬੰਧ ਕਿਸੇ ਤੋਂ ਛੁਪੇ ਹੋਏ ਨਹੀਂ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਗੁਜ਼ਾਰਿਸ਼ ਹੈ ਕੀ ED ਇਹ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰੇ ਤਾਂ ਜੋ ਸੱਚ ਲੋਕਾਂ ਦੇ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ –  ਚੰਡੀਗੜ੍ਹ ‘ਚ 1900 ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ: ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਪੁਲਿਸ ਦੀ ਨਜ਼ਰ

 

Exit mobile version