Punjab

ਮਜੀਠੀਆ ਨੇ ਮੰਗਿਆ ਮੁੱਖ ਮੰਤਰੀ ਮਾਨ ਦਾ ਅਸਤੀਫ਼ਾ

Majithia demanded the resignation of Chief Minister

‘ਦ ਖ਼ਾਲਸ ਬਿਊਰੋ : ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਤਲ, ਜਬਰ ਜਿਨਾਹ ਅਤੇ ਫਿਰਕੂ ਭੜਕਾਹਟ ਹੋ ਰਹੀ ਹੈ। ਮੁੱਖ ਮੰਤਰੀ ਪੰਜਾਬ ਨੂੰ ਗੁੰਮਰਾਹ ਕਰਨ ਵਾਲੀ ਰਾਜਨੀਤੀ ਬੰਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣਾ ਚਾਹੀਦਾ ਹੈ ਜਾਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।