‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਐੱਸਡੀਐੱਮ ਕੋਲ ਦਾਖਿਲ ਕਰਵਾਇਆ। ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾ ਮਜੀਠੀਆ ਨੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ।
