Punjab

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਾਮਲੇ ‘ਚ ਬੇਟੀ ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ…

Majithia questioned the Punjab government on the promise of giving a job to the daughter in the case of assistant professor Balwinder Kaur...

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਖੁਦਕੁਸ਼ੀ ਨੋਟ ਲਿਖਣ ਉਪਰੰਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ  ਲੰਘੇ ਕੱਲ੍ਹ ਉਸ ਦੇ ਪੇਕੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਸ਼੍ਰੋਮਣੀ ਅਕਾਵਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਮ੍ਰਿਤਕ ਬਲਵਿੰਦਰ ਕੌਰ ਦੀ ਨਾਬਾਲਗ ਧੀ  ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਸਵਾਲ ਚੁੱਕੇ ਹਨ।

ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਝੂਠੀਆਂ ਗਰੰਟੀਆਂ ਦੇ ਕੇ ਸੱਤਾ ਹਾਸਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਭ ਤੋਂ ਵੱਡਾ ਫਰਾਡ ਪੰਜਾਬੀਆਂ ਸਾਹਮਣੇ ਹੈ। ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨਵਨੀਤ ਕੌਰ ਹਾਲੇ ਸਿਰਫ 5 ਸਾਲਾ ਦੀ ਹੈ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਜੀ ਨੇ ਗਰੰਟੀ ਦਿੱਤੀ ਹੈ ਕਿ ਨਵਨੀਤ ਕੌਰ ਨੂੰ ’ਯੋਗ ਸਮੇਂ ’ਤੇ’ ਯੋਗਤਾ ਦੇ ਆਧਾਰ ’ਤੇ ਢੁਕਵਾਂ ਰੋਜ਼ਗਾਰ ਦਿੱਤਾ ਜਾਵੇਗਾ, ਭਗਵੰਤ ਮਾਨ ਸਾਹਿਬ ਨਵਨੀਤ 13 ਸਾਲਾਂ ਬਾਅਦ 18 ਸਾਲਾਂ ਦੀ ਹੋਵੇਗੀ, ਉਦੋਂ ਕਿਸਦੀ ਸਰਕਾਰ ਹੋਵੇਗੀ ਅਤੇ ਕੌਣ ਅਫਸਰ ਹੋਵੇਗਾ। ਮਜੀਠੀਆ ਨੇ ਕਿਹਾ ਕਿ ਪਲ ਦਾ ਵਿਸਾਹ ਨਹੀਂ ਸੱਜਣਾ ਤੁਸੀਂ ਤਾਂ 13 ਸਾਲਾਂ ਬਾਅਦ ਦੀ ਗਰੰਟੀ ਦੇ ਦਿੱਤੀ ਹੈ। ਤੁਹਾਡੀ ਇਹ ਗਰੰਟੀ ਪਰਿਵਾਰ ਤੇ ਪੰਜਾਬ ਨਾਲ ਸਭ ਤੋਂ ਵੱਡਾ ਧੋਖਾ/ਫਰਾਡ ਹੈ ਜਿਸ ਲਈ ਪੰਜਾਬੀ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੇ। ਧੋਖੇਬਾਜ਼ ਸਰਕਾਰ ਮੁਰਦਾਬਾਦ…ਮੁਰਦਾਬਾਦ ।

ਦੱਸ ਦਈਏ ਕਿ ਲੰਘੇ ਕੱਲ੍ਹ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਪਰਿਵਾਰ ਨੇ ਇਨਸਾਫ ਮਿਲਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਅੱਜ ਅਧਿਕਾਰੀਆਂ ਨੇ ਪਰਿਵਾਰ ਨਾਲ ਮੀਟਿੰਗ ਕਰਕੇ ਮ੍ਰਿਤਕ ਪ੍ਰੋਫੈਸਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰ ਸਸਕਾਰ ਲਈ ਸਹਿਮਤ ਹੋ ਗਿਆ।

ਦੂਜੇ ਪਾਸੇ 1158 ਸਹਾਇਕ ਪ੍ਰੋਫੈਸਰ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਗਏ ਹਨ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।