The Khalas Tv Blog Punjab ਮੁੱਖ ਮੰਤਰੀ ਅਤੇ ਡੀਜੀਪੀ ਦੀ ਪ੍ਰੈਸ ਕਾਨਫਰੰਸ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ
Punjab

ਮੁੱਖ ਮੰਤਰੀ ਅਤੇ ਡੀਜੀਪੀ ਦੀ ਪ੍ਰੈਸ ਕਾਨਫਰੰਸ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਡੀਜੀਪੀ ਗੌਰਵ ਯਾਦਵ (Gaurav Yadav) ਦੀ ਪ੍ਰੈਸ ਕਾਨਫਰੰਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੰਭੀਰ ਸਵਾਲ ਚੁੱਕੇ ਹਨ । SSP’s ਨਾਲ ਮੀਟਿੰਗ ਤੋਂ ਬਾਅਦ ਪੀਸੀ ਵਿੱਚ ਸੀਐੱਮ ਮਾਨ ਅਤੇ ਡੀਜੀਪੀ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਬੋਰਡ ਲੱਗਿਆ ਹੋਇਆ ਸੀ। ਜਿਸ ‘ਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਤੰਜ ਕੱਸ ਦੇ ਹੋਏ ਗੰਭੀਰ ਸਵਾਲ ਪੁੱਛਿਆ ਹੈ।

 

ਮਜੀਠੀਆ ਨੇ ਕਿਹਾ ਡੀਜੀਪੀ ਆਮ ਆਦਮੀ ਪਾਰਟੀ ਵਿੱਚ ਕਦੋਂ ਸ਼ਾਮਲ ਹੋ ਗਏ ਹਨ ? ਮੁੱਖ ਮੰਤਰੀ ਭਗਵੰਤ ਮਾਨ ਨੇ ਐਸਐਸਪੀ ਦੀ ਮੀਟਿੰਗ ਨਹੀਂ ਬੁਲਾਈ ਸੀ ਬਲਕਿ ਜ਼ਿਮਨੀ ਚੋਣਾਂ ਲਈ ਪੁਲਿਸ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਨ ਦੇ ਲਈ ਬੁਲਾਇਆ ਸੀ। ਮਜੀਠੀਆ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਪੁਲਿਸ ਦਾ ਮੁਕੰਮਲ ਸਿਆਸੀ ਕਰਨ ਕੀਤਾ ਗਿਆ ਹੈ। ਇਸ ਮੌਕੇ ਸੱਤਾ ਦੀ ਘੋਰ ਦੁਰਵਰਤੋਂ ਕੀਤੀ ਗਈ ਹੈ। ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ –   ਔਰਤ ਪਹਾੜ ਤੋਂ 300 ਫੁੱਟ ਹੇਠਾਂ ਡਿੱਗੀ! ਸੋਸ਼ਲ ਮੀਡੀਆ ’ਤੇ ਸਟਾਰ ਬਣਨ ਦਾ ਚਸਕਾ ਸੀ!

 

Exit mobile version