‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾ ਮਲੇ ਵਿੱਚ ਪਟਿਆਲਾ ਜੇ ਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਉੱਤੇ ਦਰਜ ਕੇ ਸ ਰੱਦ ਕਰਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਮਜੀਠੀਆ ਨੇ ਪੰਜਾਬ ਪੁ ਲਿਸ ਵੱਲੋਂ ਐਨਡੀਪੀਐਸ ਐਕਟ-1985 ਤਹਿਤ ਦਰਜ ਕੀਤੇ ਕੇ ਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ।
ਇਸ ਤੋਂ ਪਹਿਲਾਂ ਮਜੀਠੀਆ ਨੂੰ 20 ਫਰਵਰੀ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਲਈ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿ ਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ।। ਜਿਸ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। 24 ਫਰਵਰੀ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹੀ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸ ਕਰੀ ਦਾ ਕੇ ਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਅਲੋਪ ਹੋਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਪੇਸ਼ਗੀ ਜ਼ ਮਾਨਤ ਦੀ ਅਰਜ਼ੀ ਦੇ ਦਿੱਤੀ ਸੀ ਜਿਸ ਨੂੰ ਅਦਾਲਤ ਵੱਲੋਂ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ। ਮਜੀਠੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌ ਤੀ ਦੇ ਦਿੱਤੀ। ਉੱਚ ਅਦਾਲਤ ਵੱਲੋਂ ਵੀ ਉਸਨੂੰ ਕੁੱਝ ਦਿਨਾਂ ਦੀ ਰਾਹਤ ਦੇ ਕੇ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮੁਲ ਜ਼ਮ ਦੀ ਗ੍ਰਿਫ ਤਾਰੀ ‘ਤੇ ਰੋਕ ਲਗਾ ਕੇ ਅਗਲੇ ਦਿਨ ਜ਼ਮਾ ਨਤ ਲਈ ਅਦਾ ਲਤ ਮੂਹਰੇ ਪੇਸ਼ ਹੋਣ ਦੀ ਹਦਾਇਤ ਕੀਤੀ ਸੀ।