‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਦੋ ਸ਼ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾ ਸਤ ਵਿੱਚ ਵਾਧਾ ਕਰ ਦਿੱਤਾ ਸੀ ਅਤੇ ਅਦਾਲਤ ਨੇ ਮਜੀਠੀਆ ਨੂੰ 4 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ।
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਇਸ ਦੇ ਬਾਵਜੂਦ ਮਾਨ ਸਰਕਾਰ ਨੇ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਤੋਂ ਇ ਕਾਰ ਕਰ ਦਿੱਤਾ ਸੀ। ਇਸ ‘ਤੇ ਮੋਹਾਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇ ਲ੍ਹ ਵਿੱਚ ਬੰਦ ਹੈ।
24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।