Punjab

ਮਜੀਠੀਆ ਹਾਲੇ ਹੋਰ ਖਾਣਗੇ ਜੇ ਲ੍ਹ ਦੀਆਂ ਰੋਟੀਆਂ

ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਹਾਲੇ ਹੋਰ ਜੇ ਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਉਨ੍ਹਾਂ ਦੀ ਹਿਰਾਸਤ 22 ਮਾਰਚ ਤੱਕ ਵਧਾ ਦਿੱਤੀ ਹੈ। ਮੋਹਾਲੀ ਦੀ ਜਿਲ੍ਹਾ ਅਦਾਲਤ ਵੱਲੋਂ ਮਜੀਠੀਆ ਦਾ ਅੱਜ ਤੱਕ ਲਈ ਰਿਮਾਂਡ ਦਿੱਤਾ ਗਿਆ ਸੀ ਜਿਹੜਾ ਕਿ ਅੱਜ ਖ਼ਤਮ ਹੋ ਗਿਆ ਸੀ । ਉਸਨੂੰ ਅੱਜ ਮੋਹਾਲੀ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਅਲੋਪ ਹੋਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦੇ ਦਿੱਤੀ ਸੀ ਜਿਸ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ।  

ਮਜੀਠੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇ ਦਿੱਤੀ। ਉੱਚ ਅਦਾਲਤ ਵੱਲੋਂ ਵੀ ਉਸਨੂੰ ਕੁੱਝ ਦਿਨਾਂ ਦੀ ਰਾਹਤ ਦੇ ਕੇ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮੁਲਜ਼ਮ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਕੇ ਅਗਲੇ ਦਿਨ ਜ਼ਮਾਨਤ ਲਈ ਅਦਾਲਤ ਮੂਹਰੇ ਪੇਸ਼ ਹੋਣ ਦੀ ਹਦਾਇਤ ਕੀਤੀ ਸੀ। ਐੱਸਆਈਟੀ ਵੱਲੋਂ ਮੁਲਜ਼ਮ ਕੋਲੋਂ ਦੋ ਘੰਟੇ ਪੁੱਛ ਪੜਤਾਲ ਕੀਤੀ ਗਈ ਸੀ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਜੁਡੀਸ਼ਲ ਰਿਮਾਂਡ ਦੇ ਕੇ ਅੱਠ ਮਾਰਚ ਤੱਕ ਜੇਲ੍ਹ ਭੇਜ ਦਿੱਤਾ ਸੀ।