Punjab

ਅੱਜ ਮਜੀਠੀਆ ਵਿਖਾਉਣਗੇ ਪੰਜਾਬ ‘ਚ ਆਪਣੀ ਸਿਆਸੀ ਤਾਕਤ !

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ।ਉੱਥੇ ਹੀ ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ ‘ਚ ਵੀ ਉਹਨਾਂ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮਜੀਠੀਆ ਸਵੇਰੇ ਸਾਢੇ ਨੌ ਵਜੇ ਕਾਫ਼ਲੇ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਨਤਮਸਤਕ ਹੋਣਗੇ। ਇਸ ਤੋਂ ਬਾਅਦ ਤਕਰੀਬਨ 12 ਵਜੇ ਮਜੀਠੀਆ ਦਾ ਕਾਫ਼ਲਾ ਖਟਕੜ ਕਲਾਂ ਤੋਂ ਰਵਾਨਾ ਹੁੰਦੇ ਹੋਏ ਸ਼ਾਮ 3 ਵਜੇ ਸ੍ਰੀ ਅੰਮ੍ਰਿਤਸਰ ਸਾਹਿਬ ਗੋਲਡਨ ਗੇਟ ਪਹੁੰਚੇਗਾ। ਇਸ ਪੂਰੇ ਰਸਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜੁੜਦੇ ਰਹਿਣਗੇ। ਅੰਮ੍ਰਿਤਸਰ ਵਿੱਚ ਮਜੀਠੀਆ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਵੀ ਕਰਨ ਵੀ ਜਾਣਗੇ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠ ਰਹੇ ਬਾਗ਼ੀ ਸੁਰ ਨਰਮ ਨਜ਼ਰ ਆ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ

ਪੰਜਾਬ ਹਰਿਆਣਾ ਹਾਈਕੋਰਟ ਤੋਂ ਡਰੱਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਪੂਰੀ ਤਰ੍ਹਾਂ ਨਾਲ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।