The Khalas Tv Blog Punjab ਰਿਮਾਂਡ ਮਾਮਲੇ ਵਿੱਚ ਮਜੀਠੀਆ ਦੀ ਪਟੀਸ਼ਨ ਵਾਪਸ, ਨਵੀਂ ਹੋਵੇਗੀ ਦਾਖ਼ਲ; ਨਾਭਾ ਜੇਲ੍ਹ ਵਿੱਚ ਹੋਈ ਪੁੱਛਗਿੱਛ
Punjab

ਰਿਮਾਂਡ ਮਾਮਲੇ ਵਿੱਚ ਮਜੀਠੀਆ ਦੀ ਪਟੀਸ਼ਨ ਵਾਪਸ, ਨਵੀਂ ਹੋਵੇਗੀ ਦਾਖ਼ਲ; ਨਾਭਾ ਜੇਲ੍ਹ ਵਿੱਚ ਹੋਈ ਪੁੱਛਗਿੱਛ

ਬਿਊਰੋ ਰਿਪੋਰਟ (ਚੰਡੀਗੜ੍ਹ, 26 ਅਗਸਤ, 2025): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਰਿਮਾਂਡ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ। ਹੁਣ ਮਜੀਠੀਆ ਵੱਲੋਂ ਇਸ ਮਾਮਲੇ ਵਿੱਚ ਨਵੀਂ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 23 ਅਗਸਤ ਨੂੰ ਉਨ੍ਹਾਂ ਦੇ ਖ਼ਿਲਾਫ਼ 40 ਹਜ਼ਾਰ ਸਫ਼ਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕੀਤੀ। ਇਸ ਚਾਰਜਸ਼ੀਟ ਵਿੱਚ 200 ਗਵਾਹਾਂ ਦੇ ਬਿਆਨ ਅਤੇ 700 ਕਰੋੜ ਦੀ ਬੇਨਾਮੀ ਜਾਇਦਾਦ ਦਾ ਜ਼ਿਕਰ ਹੈ। ਸਰਕਾਰੀ ਵਕੀਲ ਅਨੁਸਾਰ, ਇਸ ਵਿੱਚ 400 ਤੋਂ ਵੱਧ ਬੈਂਕ ਖਾਤਿਆਂ ਦੀ ਜਾਣਕਾਰੀ ਸ਼ਾਮਲ ਹੈ, ਜਿਨ੍ਹਾਂ ਦਾ ਪਿਛਲੇ 10 ਸਾਲਾਂ ਦਾ ਰਿਕਾਰਡ ਖੰਗਾਲਿਆ ਗਿਆ ਹੈ।

ਐਸਆਈਟੀ ਦੀ ਪੁੱਛਗਿੱਛ

ਬਿਕਰਮ ਮਜੀਠੀਆ ’ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਨਾਲ-ਨਾਲ 2021 ਵਿੱਚ ਕਾਂਗਰਸ ਸਰਕਾਰ ਦੇ ਸਮੇਂ ਦਰਜ ਕੀਤੇ ਗਏ ਐਨਡੀਪੀਐਸ ਕੇਸ ਦੀ ਵੀ ਜਾਂਚ ਤੇਜ਼ ਹੋ ਗਈ ਹੈ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਨੇ ਨਾਭਾ ਜੇਲ੍ਹ ਪਹੁੰਚ ਕੇ ਮਜੀਠੀਆ ਨਾਲ ਪੁੱਛਗਿੱਛ ਕੀਤੀ। ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਪੂਰੇ ਕੇਸ ਦਾ ਗਹਿਰਾਈ ਨਾਲ ਅਧਿਐਨ ਕਰਨਗੇ।

Exit mobile version