‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਮਜੀਠੀਆ ‘ਤੇ ਦਰਜ ਹੋਇਆ ਪਰਚਾ ਸਿਆਸਤ ਤੋਂ ਪ੍ਰੇਰਿਤ ਹੈ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਉਹ ਹਾਈਕੋਰਟ ਦਾ ਰੁਖ ਕਰਨਗੇ। ਮਜੀਠੀਆ ਵੱਲੋਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ।
ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
