‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਅਗਾਊਂ ਜ਼ ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮੋਹਾਲੀ ਕ੍ਰਾਈਮ ਬ੍ਰਾਂਚ ‘ਚ ਬਿਕਰਮ ਮਜੀਠੀਆ ਖਿਲਾਫ ਨ ਸ਼ਾ ਤਸ ਕਰਾਂ ਨਾਲ ਮਿਲੀਭੁਗਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਹ ਰਾਹਤ ਲਈ ਮੁਹਾਲੀ ਅਦਾਲਤ ਵਿੱਚ ਗਏ ਸਨ। ਹਾਲਾਂਕਿ, ਉੱਥੇ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੇ। ਉੱਥੇ ਵੀ ਉਸ ਨੂੰ ਨਾਮਜ਼ਦਗੀ ਦਾਖ਼ਲ ਕਰਨ ਤੋਂ ਰਾਹਤ ਮਿਲੀ ਪਰ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ ।