‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕ ਰੀ ਮਾਮਲੇ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗ ਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਇਸ ਦੇ ਬਾਵਜੂਦ ਮਾਨ ਸਰਕਾਰ ਨੇ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋ ਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ। ਇਸ ‘ਤੇ ਮੁਹਾਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇ ਲ੍ਹ ਵਿੱਚ ਬੰਦ ਹੈ।
24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।

Related Post
India, International, Punjab, Religion, Video
VIDEO – Pakistan’s New Visa Rules for Sikh Pilgrims
October 11, 2025