ਰਿਹਾਈ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਨਾਭਾ ਜੇਲ੍ਹ ਬਾਹਰ ਆ ਕੇ ਆਪਣਾ ਪਹਿਲਾ ਬਿਆਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਮੈਨੂੰ ਮਰਵਾ ਸਕਦੀ ਸੀ ਅਤੇ ਚਾਹੁੰਦੀ ਸੀ ਕਿ ਮੈਂ ਜੇਲ੍ਹ ਵਿੱਚ ਹੀ ਮਰ ਜਾਵਾਂ। ਉਹ ਚਾਹੁੰਦੇ ਸਨ ਕਿ ਮੈਂ ਜ਼ਿੰਦਾ ਨਹੀਂ ਸਗੋਂ ਮਰ ਕੇ ਬਾਹਰ ਆਵਾਂ, ਜਿਵੇਂ ਸਿੱਧੂ ਮੂਸੇ ਵਾਲਾ ਨੂੰ ਮਰਵਾਇਆ ਗਿਆ ਸੀ। ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਕਿਊਰਿਟੀ ਨਾਲ ਕੰਪਰੋਮਾਈਜ਼ ਕਰਨ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਪਿੱਛੇ ਗੱਡੀਆਂ ਲਗਾਈਆਂ ਗਈਆਂ ਸਨ।
ਮਜੀਠੀਆ ਨੇ ਵੱਖ-ਵੱਖ ਵਿਰੋਧੀ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ, ਸੁਨੀਲ ਜਾਖੜ, ਨੀਲ ਗਰਗ, ਅਸ਼ਵਨੀ ਸ਼ਰਮਾ, ਰਵਨੀਤ ਸਿੰਘ ਬਿੱਟੂ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਹਮੇਸ਼ਾ ਉਨ੍ਹਾਂ ਦੇ ਹੱਕ ਵਿੱਚ ਖੜ੍ਹੀ ਰਹੀ। ਉਨ੍ਹਾਂ ਨੇ ਆਪਣੀ ਪਤਨੀ ਗਨੀਵ ਕੌਰ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਅਤੇ ਸਮਰਥਕਾਂ ‘ਤੇ ਪਰਚੇ ਦਰਜ ਕਰਨ ਦਾ ਵੀ ਜ਼ਿਕਰ ਕੀਤਾ, ਪਰ ਕਿਹਾ ਕਿ ਪਰਿਵਾਰ ਨੇ ਡੱਟ ਕੇ ਵਿਰੋਧ ਕੀਤਾ।
ਉਨ੍ਹਾਂ ਨੇ ਜੇਲ੍ਹ ਵਿੱਚ ਕਰਮਚਾਰੀਆਂ, ਅਧਿਕਾਰੀਆਂ ਜਾਂ ਕੈਦੀਆਂ ਨੂੰ ਆਪਣੀ ਵਜ੍ਹਾ ਨਾਲ ਮੁਸ਼ਕਲ ਆਉਣ ‘ਤੇ ਮੁਆਫੀ ਮੰਗੀ। ਸੰਤਾਂ ਅਤੇ ਮਹਾਂਪੁਰਖਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪਤਨੀ ਨੂੰ ਹੌਸਲਾ ਦਿੱਤਾ ਕਿ ਚੰਗੇ ਢੰਗ ਨਾਲ ਲੜਨਾ ਪਵੇਗਾ।
ਉਨ੍ਹਾਂ ਨੇ ਆਪਣੇ ਆਪ ਨੂੰ ਪੁਰਾਣੀ ਉਮਰ ਦਾ ਆਦਮੀ ਦੱਸਿਆ। ਉਨ੍ਹਾਂ ਨੇ ਆਬਕਾਰੀ ਮੰਤਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਬੇਨਤੀ ਕੀਤੀ ਅਤੇ ਜੇਲ੍ਹ ਵਿੱਚ ਕਿਸੇ ਨੂੰ ਚੀਕਣ ਅਤੇ ਕੁੱਟਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸ਼ਾਂਤੀ ਨਾਲ ਸੌਂ ਗਿਆ। ਇਹ ਬਿਆਨ ਪੰਜਾਬ ਦੀ ਸਿਆਸਤ ਵਿੱਚ ਤੇਜ਼ ਬਹਿਸ ਛੇੜ ਰਿਹਾ ਹੈ।

