‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕ ਰੀ ਮਾਮਲੇ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਡਰੱ ਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ‘ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ ‘ਤੇ ਨਸ਼ਿ ਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ। ਇਸ ਤੋਂ ਪਹਿਲਾਂ ਮਜੀਠੀਆ ਨੇ ਖੁਦ ਨੂੰ ਜੇ ਲ੍ਹ ਵਿੱਚ ਖਤਰਾ ਦੱਸਿਆ ਸੀ।
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਇਸ ਦੇ ਬਾਵਜੂਦ ਮਾਨ ਸਰਕਾਰ ਨੇ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ ਜੇ ਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ‘ਤੇ ਮੋਹਾਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ।
ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇ ਲ੍ਹ ਵਿੱਚ ਬੰਦ ਹੈ। 24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤ ਮ ਸਮ ਰਪਣ ਕਰ ਦਿੱਤਾ ਸੀ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।