The Khalas Tv Blog India ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
India Punjab

ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾ ਮਲੇ ਵਿੱਚ ਫਸੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।  ਇਸ ਤੋਂ ਪਹਿਲਾਂ ਮਜੀਠੀਆ ਨੇ ਖੁਦ ਨੂੰ ਜੇ ਲ੍ਹ ਵਿੱਚ ਖਤਰਾ ਦੱਸਿਆ ਸੀ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ।

ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। 24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ।

ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।

Exit mobile version