The Khalas Tv Blog India ਹਰਿਆਣਾ ‘ਚ ਅੱਜ ਤੜਕੇ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ
India Punjab

ਹਰਿਆਣਾ ‘ਚ ਅੱਜ ਤੜਕੇ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ

ਹਰਿਆਣਾ ਦੇ ਅੰਬਾਲਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 15 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਯੂ.ਪੀ ਤੋਂ ਸ਼ਰਧਾਲੂਆਂ ਨਾਲ ਭਰੀ ਇਹ ਯਾਤਰੂ ਇਕ ਖੜ੍ਹੇ ਟਰੱਕ ਨਾਲ ਟਕਰਾ ਗਈ।   ਇਹ ਘਟਨਾ ਅੰਬਾਲਾ ਦੇ ਐਨਡੀਆਈ ਪਲਾਜ਼ਾ ਮੋਹਰਾ ਨੇੜੇ ਜੀਟੀ ਰੋਡ ’ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਯੂਪੀ ਦੇ ਬੁਲੰਦਸ਼ਹਿਰ ਦੇ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟਰੈਵਲਰ ਕਾਰ ਖੜ੍ਹੀ ਟਰਾਲੀ ਨਾਲ ਟਕਰਾ ਗਈ।

ਇਸ ਹਾਦਸੇ ‘ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 15 ਲੋਕ ਜ਼ਖਮੀ ਵੀ ਹਨ। ਜ਼ਖਮੀ ਯਾਤਰੀਆਂ ਨੂੰ ਨੇੜਲੇ ਆਦੇਸ਼ ਹਸਪਤਾਲ ਅਤੇ ਹੋਰਨਾਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅੰਬਾਲਾ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਹਾਦਸਾ ਸਵੇਰੇ ਤੜਕੇ ਵਾਪਰਿਆ।

Exit mobile version