Punjab

ਪਾਰਟੀ ਤੋਂ ਵਾਪਸ ਆ ਰਹੇ 6 ਨੌਜਵਾਨਾਂ ਨਾਲ ਵੱਡਾ ਹਾਦਸਾ! 2 ਦੀ ਮੌਤ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ!

ਪਠਾਨਕੋਟ: ਪਠਾਨਕੋਟ ਵਿੱਚ 6 ਨੌਜਵਾਨਾਂ ਨਾਲ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ ਹੈ ਜੋ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਸਥਾਨਕ ਕਾਠ ਵਾਲਾ ਪੁਲ਼ ਉੱਤੇ ਇਕ ਕਾਰ ਨਹਿਰ ਵਿੱਚ ਡਿੱਗ ਗਈ ਹੈ। ਇਸ ਕਾਰ ਵਿੱਚ 6 ਨੌਜਵਾਨ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ ਤੇ 4 ਜ਼ਖ਼ਮੀ ਹੋਏ ਹਨ।

ਦੋਵਾਂ ਮ੍ਰਿਤਕਾਂ ਵਿੱਚੋਂ ਇੱਕ ਕਰੀਬ 6 ਮਹੀਨੇ ਪਹਿਲਾਂ ਸਾਊਥ ਕੋਰੀਆ ਤੋਂ ਪੰਜਾਬ ਵਾਪਸ ਪਰਤਿਆ ਸੀ। ਇਸ ਨੌਜਵਾਨ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦੀ ਪਤਨੀ ਕੈਨੇਡਾ ਚਲੀ ਗਈ ਤੇ ਆਉਣ ਵਾਲੇ 20 ਦਿਨਾਂ ਬਾਅਦ ਇਸ ਨੌਜਵਾਨ ਨੇ ਵੀ ਕੈਨੇਡਾ ਜਾਣਾ ਸੀ। ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਹਾਸਲ ਜਾਣਕਾਰੀ ਮੁਤਾਬਕ ਸਾਰੇ ਨੌਜਵਾਨ ਇੱਕ ਪਰਿਵਾਰਿਕ ਸਮਾਗਮ ਤੋਂ ਆਪਣੇ ਘਰ ਵਾਪਸ ਆ ਰਹੇ ਸ। ਕਾਠ ਵਾਲਾ ਪੁਲ ਨੇੜੇ ਇਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਗਈ। ਇਸ ਸਬੰਧੀ ਜਦ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਲੜਕੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ।

ਪਰਿਵਾਰ ਮੁਤਾਬਕ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ ਹੈ। ਇਸ ਦੇ ਬਾਅਦ ਮੌਕੇ ’ਤੇ ਪਹੁੰਚੇ ਤਾਂ ਕਾਰ ਵਿੱਚ ਸਵਾਰ 6 ਨੌਜਵਾਨਾਂ ਵਿੱਚੋਂ 4 ਬਾਹਰ ਨਿਕਲ ਆਏ ਜਿਨ੍ਹਾਂ ਦੇ ਸੱਟਾਂ ਲੱਗੀਆਂ ਹੋਈਆਂ ਸਨ। ਪਰ ਜਦ ਕਾਰ ਵਿੱਚ ਫਸੇ 2 ਨੌਜਵਾਨਾਂ ਦੀ ਮੌਤ ਹੋ ਗਈ। ਇਸ ਮਗਰੋਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।