The Khalas Tv Blog Punjab ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ
Punjab

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਧਿਕਾਰਤ ਤੌਰ ‘ਤੇ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਇਹ ਚਾਰਜਸ਼ੀਟ ਕੋਈ ਆਮ ਦਸਤਾਵੇਜ਼ ਨਹੀਂ ਹੈ, ਬਲਕਿ ਇਹ ਲਗਭਗ 40,000 ਪੰਨਿਆਂ ਦੀ ਇੱਕ ਵਿਸ਼ਾਲ ਚਾਰਜਸ਼ੀਟ ਹੈ, ਜਿਸ ਵਿੱਚ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਵਿੱਤੀ ਗਤੀਵਿਧੀਆਂ, ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਸਬੂਤ ਸ਼ਾਮਲ ਕੀਤੇ ਗਏ ਹਨ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਜੀਠੀਆ ਖਿਲਾਫ਼ ਇੰਨੇ ਵੱਡੇ ਪੱਧਰ ‘ਤੇ ਕਾਨੂੰਨੀ ਸ਼ਿਕੰਜਾ ਕੱਸਿਆ ਗਿਆ ਹੋਵੇ । ਇਸ ਤੋਂ ਪਹਿਲਾਂ ਅਗਸਤ 2025 ਵਿੱਚ ਵੀ ਇਸੇ ਮਾਮਲੇ ਨਾਲ ਸਬੰਧਤ 40,000 ਪੰਨਿਆਂ ਦੀ ਹੀ ਇੱਕ ਹੋਰ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਗਈ ਸੀ। ਮੌਜੂਦਾ ਚਾਰਜਸ਼ੀਟ ਨੂੰ ਉਸੇ ਜਾਂਚ ਦੀ ਅਗਲੀ ਲੜੀ ਵਜੋਂ ਦੇਖਿਆ ਜਾ ਰਹਾ ਹੈ, ਜਿਸ ਵਿੱਚ ਕੁਝ ਨਵੇਂ ਤੱਥ, ਪੂਰਕ ਸਬੂਤ ਅਤੇ ਬੈਂਕ ਲੈਣ-ਦੇਣ ਦੇ ਵੇਰਵੇ ਜੋੜ ਕੇ ਅਦਾਲਤ ਦੇ ਸਾਹਮਣੇ ਰੱਖੇ ਗਏ ਹਨ।

25 ਜੂਨ, 2025 ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਖਿਲਾਫਡ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਐਫਆਈਆਰ ਨੰਬਰ 22 ਦਰਜ ਕੀਤੀ। ਉਸੇ ਦਿਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

18 ਅਗਸਤ, 2025: ਹੇਠਲੀ ਅਦਾਲਤ ਤੋਂ ਜ਼ਮਾਨਤ ਰੱਦ: ਮੋਹਾਲੀ ਦੀ ਇੱਕ ਅਦਾਲਤ ਨੇ ਮਜੀਠੀਆ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਜਿਸਤੋਂ ਬਾਅਦ ਉਹ ਜੇਲ੍ਹ ਵਿੱਚ ਹੀ ਰਹੇ।

Exit mobile version